ਨਵੀਂ ਦਿੱਲੀ: ਪੈਗਾਸਸ ਜਾਸੂਸੀ ਮਾਮਲੇ ’ਤੇ ਚੱਲ ਰਹੇ ਵਿਵਾਦ ਦਰਮਿਆਨ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਕਿ ਭਾਰਤ ਇਜ਼ਰਾਇਲੀ ਕੰਪਨੀ ਐੱਨਐੱਸਓ ਦਾ ਗਾਹਕ ਹੈ ਜਾਂ ਨਹੀਂ ਇਸ ਬਾਰੇ ਸਿੱਧਾ ਜਵਾਬ ਦੇਣਾ ਭਾਰਤ ਸਰਕਾਰ ਲਈ ਇੰਨਾ ਮੁਸ਼ਕਿਲ ਕਿਉਂ ਹੋ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ 40 ਮੁਲਕਾਂ ਦੀਆਂ ਸਰਕਾਰਾਂ ਤੇ 60 ਏਜੰਸੀਆਂ ਐੱਨਐੱਸਓ ਦੀਆਂ ਗਾਹਕ ਹਨ। -ਪੀਟੀਆਈ