ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੁਲਤਵੀ ਕੀਤੀਆਂ ਕਰਜ਼ੇ ਦੀਆਂ ਕਿਸ਼ਤਾਂ ’ਤੇ ਲੱਗਣ ਵਾਲੇ ਵਿਆਜ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਜਦੋਂ ਕਾਰੋਬਾਰੀਆਂ ਨੂੰ 1.45 ਲੱਖ ਕਰੋੜ ਰੁਪਏ ਦੇ ਟੈਕਸ ਫਾਇਦੇ ਦਿੱਤੇ ਜਾ ਸਕਦੇ ਹਨ ਤਾਂ ਫਿਰ ਮੱਧ ਵਰਗ ਨੂੰ ਕਰਜ਼ੇ ਦੀਆਂ ਮਾਸਿਕ ਕਿਸ਼ਤਾਂ ’ਤੇ ਲੱਗਣ ਵਾਲੇ ਵਿਆਜ ’ਤੇ ਛੋਟ ਕਿਉਂ ਨਹੀਂ ਦਿੱਤੀ ਜਾ ਸਕਦੀ। -ਪੀਟੀਆਈ