ਸਿਰਫ਼ ਏਅਰ ਇੰਡੀਆ ਨਿਸ਼ਾਨੇ ’ਤੇ ਕਿਉਂ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਅੱਜ ਏਅਰ ਇੰਡੀਆ ਦੇ ਸੁਰੱਖਿਆ ਪ੍ਰਬੰਧਾਂ ਸਮੇਤ ਹੋਰ ਪੱਖਾਂ ਦੀ ਜਾਂਚ ਲਈ ਸਿਖਰਲੀ ਅਦਾਲਤ ਦੇ ਸੇਵਾਮੁਕਤ ਜੱਜ ਦੀ ਨਿਯੁਕਤੀ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ...
Advertisement
ਸੁਪਰੀਮ ਕੋਰਟ ਨੇ ਅੱਜ ਏਅਰ ਇੰਡੀਆ ਦੇ ਸੁਰੱਖਿਆ ਪ੍ਰਬੰਧਾਂ ਸਮੇਤ ਹੋਰ ਪੱਖਾਂ ਦੀ ਜਾਂਚ ਲਈ ਸਿਖਰਲੀ ਅਦਾਲਤ ਦੇ ਸੇਵਾਮੁਕਤ ਜੱਜ ਦੀ ਨਿਯੁਕਤੀ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ ਕਿ ਸਿਰਫ਼ ਉਸ ਏਅਰ ਲਾਈਨ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ‘ਮੰਦਭਾਗੀ ਤ੍ਰਾਸਦੀ’ ਦਾ ਸ਼ਿਕਾਰ ਹੋਈ ਹੈ। ਜਸਟਿਸ ਸੂਰਿਆਕਾਂਤ ਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਪਟੀਸ਼ਨਰ ਨਰੇਂਦਰ ਕੁਮਾਰ ਗੋਸਵਾਮੀ ਨੂੰ ਕਿਹਾ ਕਿ ਉਹ ਆਪਣੀ ਜਨਹਿੱਤ ਪਟੀਸ਼ਨ ਲੈਣ ਅਤੇ ਜੇ ਕੋਈ ਸ਼ਿਕਾਇਤ ਹੈ ਤਾਂ ਢੁੱਕਵੇਂ ਮੰਚ ’ਤੇ ਜਾਣ। ਗੋਸਵਾਮੀ ਇੱਕ ਵਕੀਲ ਹਨ। ਬੈਂਚ ਨੇ ਕਿਹਾ, ‘ਅਜਿਹੀ ਧਾਰਨਾ ਨਾ ਬਣੇ ਕਿ ਤੁਸੀਂ ਦੂਜੀ ਏਅਰ ਲਾਈਨ ਨਾਲ ਮਿਲ ਕੇ ਕੰਮ ਕਰ ਰਹੇ ਹੋ। ਸਿਰਫ਼ ਏਅਰ ਇੰਡੀਆ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ?’
Advertisement
Advertisement