ਫਸੇ ਭਾਰਤੀਆਂ ਨੂੰ ਵਾਪਸ ਲਿਆਵਾਂਗੇ: ਜੋਸ਼ੀ
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਖਾੜੀ ਖੇਤਰ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਦੇ ਸੰਪਰਕ ਵਿੱਚ ਹੈ।...
Advertisement
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਖਾੜੀ ਖੇਤਰ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਦੇ ਸੰਪਰਕ ਵਿੱਚ ਹੈ। ਜੰਗ ਕਾਰਨ ਪ੍ਰਭਾਵਿਤ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਸਬੰਧਤ ਦੂਤਾਵਾਸਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਨੀਆ ਵਿੱਚ ਕਿਤੇ ਵੀ ਕੰਨੜ ਲੋਕਾਂ ਅਤੇ ਹੋਰ ਭਾਰਤੀਆਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਹੈ, ਕੇਂਦਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਹੈ। ਉਨ੍ਹਾਂ ਯੂਕਰੇਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਉੱਥੇ ਫਸੇ ਲੋਕਾਂ ਨੂੰ ਵਾਪਸ ਲਿਆਂਦਾ ਸੀ ਅਤੇ ਭਾਰਤੀ ਚਾਹੇ ਕਿਤੇ ਵੀ ਹੋਣ, ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।
Advertisement
Advertisement
×

