DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਦਰਸ਼ਨ ਲਈ NDA ਨੂੰ ਛੱਡ ਕੇ ਸਾਰੀਆਂ political parties ਨੂੰ ਸੱਦਾ ਭੇਜਾਂਗੇ: Omar Abdullah

ਜੰਤਰ ਮੰਤਰ ਵਿੱਚ 20 ਨੂੰ ਹੋਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਤੇਜ਼; ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਵਾਉਣ ਦੀ ਮੰਗ

  • fb
  • twitter
  • whatsapp
  • whatsapp
Advertisement

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੂਬੇ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਵਾਉਣ ਲਈ 20 ਜੁਲਾਈ ਨੂੰ ਦਿੱਲੀ ਦੇ ਜੰਤਰ ਮੰਤਰ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਲਈ ਨੈਸ਼ਨਲ ਕਾਨਫਰੰਸ (ਐੱਨ ਸੀ) ਨੇ ਭਾਜਪਾ ਦੀ ਅਗਵਾਈ ਹੇਠਲੇ ਐੱਨ ਡੀ ਏ ਗੱਠਜੋੜ ਨੂੰ ਛੱਡ ਕੇ ਦੇਸ਼ ਦੀਆਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਜਾਵੇਗਾ। ਇਨ੍ਹਾਂ ਵਿੱਚ ‘ਇੰਡੀਆ’ ਗੱਠਜੋੜ ਦੇ ਨਾਲ-ਨਾਲ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਬੀ ਜੇ ਡੀ, ਬਸਪਾ ਅਤੇ ਏ ਆਈ ਐੱਮ ਆਈ ਐੱਮ ਵਰਗੀਆਂ ਪਾਰਟੀਆਂ ਸ਼ਾਮਲ ਹਨ। ਪਾਰਟੀ ਪ੍ਰਧਾਨ ਫਾਰੂਕ ਅਬਦੁੱਲਾ ਜਲਦੀ ਹੀ ਇਸ ਸਬੰਧੀ ਸੱਦਾ ਪੱਤਰ ਭੇਜੇ ਜਾਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੀ ਸਿਵਲ ਸੁਸਾਇਟੀ ਦੇ ਤਕਰੀਬਨ 170 ਵੱਖ-ਵੱਖ ਨੁਮਾਇੰਦਿਆਂ ਨੇ ਮਤਾ ਪਾਸ ਕਰ ਕੇ ਇਸ ਮੰਗ ਦਾ ਪੂਰਨ ਸਮਰਥਨ ਕੀਤਾ ਹੈ। ਕੇਂਦਰ ਸਰਕਾਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਵਿੱਚ ਹੋਰ ਦੇਰੀ ਨਹੀਂ ਕਰਨੀ ਚਾਹੀਦੀ। ਅਮਰਨਾਥ ਯਾਤਰਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਗਿਣਤੀ ਸਬੰਧੀ ਸੁਪਰੀਮ ਕੋਰਟ ਦੇ ਨਿਯਮ ਲਾਗੂ ਹਨ ਅਤੇ ਸ਼ਿਵਲਿੰਗ ਦਾ ਪਿਘਲਣਾ ਕੁਦਰਤੀ ਪ੍ਰਕਿਰਿਆ ਹੈ।

Advertisement

ਸਿੰਧੂ ਜਲ ਸਮਝੌਤੇ (ਆਈ ਡਬਲਿਊ ਟੀ) ਦੇ ਮੁਅੱਤਲ ਹੋਣ ਤੋਂ ਬਾਅਦ ਪਾਕਿਸਤਾਨ ਵੱਲੋਂ ਮਿਲ ਰਹੀਆਂ ਜੰਗ ਦੀਆਂ ਧਮਕੀਆਂ ’ਤੇ ਅਬਦੁੱਲਾ ਨੇ ਕਿਹਾ, ‘‘ਇਹ ਸਮਝੌਤਾ ਸ਼ੁਰੂ ਤੋਂ ਹੀ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਬੇਇਨਸਾਫ਼ੀ ਸੀ, ਪਰ ਹੁਣ ਸਾਡੇ ਵੱਲੋਂ ਕੋਈ ਤਣਾਅ ਨਹੀਂ ਵਧਾਇਆ ਗਿਆ।’’ ਉਨ੍ਹਾਂ ਸਰਕਾਰੀ ਨਿਯੁਕਤੀਆਂ ਵਿੱਚ ਸੀ ਆਈ ਡੀ ਦੀ ਜਾਂਚ ਪ੍ਰਕਿਰਿਆ ਕਾਰਨ ਹੋ ਰਹੀ ਦੇਰੀ ’ਤੇ ਵੀ ਚਿੰਤਾ ਪ੍ਰਗਟਾਈ।

Advertisement

Advertisement
×