ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਨੂੰ ਵੋਟ ਚੋਰੀ ਨਹੀਂ ਕਰਨ ਦੇਵਾਂਗੇ: ਰਾਹੁਲ

ਕਾਂਗਰਸ ਆਗੂ ਨੇ ਵੋਟ ਚੋਰੀ ਨੂੰ ਸੰਵਿਧਾਨ ’ਤੇ ਹਮਲਾ ਦੱਸਿਆ
ਕਾਂਗਰਸ ਆਗੂ ਰਾਹੁਲ ਗਾਂਧੀ ‘ਵੋਟਰ ਅਧਿਕਾਰ ਯਾਤਰਾ’ ਦੌਰਾਨ ਸਮਰਥਕਾਂ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ
Advertisement

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਵਿਰੋਧੀ ਗੱਠਜੋੜ ‘ਇੰਡੀਆ’ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਚੋਣ ਕਮਿਸ਼ਨ ਨਾਲ ਕਥਿਤ ਮਿਲੀਭੁਗਤ ਕਰਕੇ ਬਿਹਾਰ ਦੇ ਲੋਕਾਂ ਤੋਂ ਉਨ੍ਹਾਂ ਦੀ ਵੋਟ ਦਾ ਅਧਿਕਾਰ ਖੋਹਣ ਦੀ ਇਜਾਜ਼ਤ ਨਹੀਂ ਦੇਵੇਗਾ। ਕਾਂਗਰਸ ਦੀ ‘ਵੋਟਰ ਅਧਿਕਾਰ ਯਾਤਰਾ’ ਦੇ ਪੰਜਵੇਂ ਦਿਨ ਮੁੰਗੇਰ ’ਚ ਭਾਰੀ ਮੀਂਹ ਵਿਚਾਲੇ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ ਕਿ ‘ਵੋਟ ਚੋਰੀ’ ਸੰਵਿਧਾਨ ’ਤੇ ਹਮਲਾ ਹੈ। ਯਾਤਰਾ ਦੌਰਾਨ ਉਨ੍ਹਾਂ ਨਾਲ ਆਰਜੇਡੀ ਆਗੂ ਤੇਜਸਵੀ ਯਾਦਵ ਵੀ ਸਨ। ਉਨ੍ਹਾਂ ਕਿਹਾ, ‘ਬਿਹਾਰ ’ਚ ਵੋਟਰ ਸੂਚੀ ਦੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ਸ਼ੁਰੂ ਕਰਕੇ ਭਾਜਪਾ ਚੋਣ ਕਮਿਸ਼ਨ ਰਾਹੀਂ ‘ਵੋਟ ਚੋਰੀ’ ਕਰ ਰਹੀ ਹੈ। ਵਿਰੋਧੀ ਗੱਠਜੋੜ ‘ਇੰਡੀਆ’ ਭਾਜਪਾ ਨੂੰ ਲੋਕਾਂ ਤੋਂ ਉਨ੍ਹਾਂ ਦਾ ਵੋਟ ਦਾ ਅਧਿਕਾਰ ਖੋਹਣ ਦੀ ਇਜਾਜ਼ਤ ਨਹੀਂ ਦੇਵੇਗੀ।’ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਚ ਹੇਰਫੇਰ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ, ‘ਪ੍ਰਧਾਨ ਮੰਤਰੀ ਵੀ ‘ਵੋਟ ਚੋਰ’ ਹਨ ਅਤੇ ਭਾਜਪਾ ਉਦਯੋਗਪਤੀਆਂ ਦੇ ਇੱਕ ਵਰਗ ਨੂੰ ਫਾਇਦਾ ਪਹੁੰਚਾਉਣ ਲਈ ਲੋਕਾਂ ਤੋਂ ਉਨ੍ਹਾਂ ਦੀ ਵੋਟ ਦਾ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।’ ਉਨ੍ਹਾਂ ਲਖੀਸਰਾਏ ’ਚ ਯਾਤਰਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਵੋਟ ਚੋਰੀ’ ਕਰਕੇ ਸੱਤਾ ’ਚ ਆਉਣ ਵਾਲਿਆਂ ਨੂੰ ਜਨਤਾ ਦੀਆਂ ਸਮੱਸਿਆਵਾਂ ਦੀ ਕੋਈ ਪ੍ਰਵਾਹ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਜਨਤਾ ਦੀਆਂ ਵੋਟਾਂ ਦੀ ਲੋੜ ਨਹੀਂ ਹੈ। ਇਸੇ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਆਗੂ ਤੇਜਸਵੀ ਯਾਦਵ ਨੇ ਨਿਤੀਸ਼ ਕੁਮਾਰ ਸਰਕਾਰ ’ਤੇ ‘ਦੂਰਦ੍ਰਿਸ਼ਟੀ ਦੀ ਘਾਟ’ ਅਤੇ ‘ਸਿਰਫ਼ ਉਨ੍ਹਾਂ ਦੇ ਵਿਚਾਰਾਂ ਦੀ ਨਕਲ ਕਰਨ’ ਦਾ ਦੋਸ਼ ਲਾਇਆ। -ਪੀਟੀਆਈ

 

Advertisement

ਰਾਹੁਲ ਦੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ

ਨਵਾਦਾ: ਬਿਹਾਰ ਦੇ ਨਵਾਦਾ ਜ਼ਿਲ੍ਹੇ ’ਚ ਦੋ ਦਿਨ ਪਹਿਲਾਂ ‘ਵੋਟਰ ਅਧਿਕਾਰ ਯਾਤਰਾ’ ਦੌਰਾਨ ਇੱਕ ਪੁਲੀਸ ਕਾਂਸਟੇਬਲ ਨੂੰ ਟੱਕਰ ਵੱਜਣ ਦੇ ਮਾਮਲੇ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਕਾਂਸਟੇਬਲ ਲੰਘੇ ਮੰਗਲਵਾਰ ਨੂੰ ਗਾਂਧੀ ਦੇ ਵਾਹਨ ਦੇ ਸਾਹਮਣੇ ਉਸ ਸਮੇਂ ਡਿੱਗ ਗਿਆ ਸੀ ਜਦੋਂ ਕਾਂਗਰਸ ਦੇ ਸੰਸਦ ਮੈਂਬਰ ਯਾਤਰਾ ਦੌਰਾਨ ਭਗਤ ਸਿੰਘ ਚੌਕ ’ਚੋਂ ਲੰਘ ਰਹੇ ਸਨ। -ਪੀਟੀਆਈ

Advertisement