ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਸਖ਼ਤ ਸਜ਼ਾ ਲਈ ਜਲਦੀ ਕਾਨੂੰਨ ਲਿਆਵਾਂਗੇ: ਮਾਨ
Punjab govt to bring legislation for harsher punishment for sacrilege of religious scriptures: Mann
Advertisement
ਚੰਡੀਗੜ੍ਹ, 28 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਜਲਦੀ ਕਾਨੂੰਨ ਲਿਆਏਗੀ। ਇੱਥੇ ‘ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ’ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖਰੜਾ ਤਿਆਰ ਕਰਨ ਵਿੱਚ ਧਾਰਮਿਕ ਸੰਗਠਨਾਂ ਸਮੇਤ ਸਾਰੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈਵਾਲਾਂ ਦੇ ਵਿਚਾਰਾਂ ਨੂੰ ਕਾਨੂੰਨ ਵਿੱਚ ਸ਼ਾਮਲ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਅਤੇ ਬਹੁਤ ਜਲਦੀ ਇਸ ਮੁੱਦੇ ’ਤੇ ਕੈਬਨਿਟ ਮੀਟਿੰਗ ਬੁਲਾਈ ਜਾਵੇਗੀ। -ਪੀਟੀਆਈ
Advertisement
Advertisement