ਨਵੀਂ ਦਿੱਲੀ, 18 ਨਵੰਬਰ
ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਅਤੇ ਵਿਧਾਨ ਸਭਾਵਾਂ ਵਿਚ ਮਿਆਰੀ ਵਿਚਾਰ-ਵਟਾਂਦਰੇ ਲਈ ਸਮਾਂ ਤੈਅ ਕਾਰਨ ’ਤੇ ਦਿੱਤੇ ਜ਼ੋਰ ਉਪਰ ਵਿਅੰਗ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਸੰਸਦ ਅੰਦਰ ਅਜਿਹੀ ਚਰਚਾ ਵਿਚ ਹਿੱਸਾ ਲੈਣਗੇ। ਸਾਬਕਾ ਗ੍ਰਹਿ ਮੰਤਰੀ ਨੇ ਅੱਜ ਟਵੀਟ ਕੀਤਾ,‘ਇਹ ਪੜ੍ਹਨਾ ਦਿਲਚਸਪ ਹੈ ਕਿ ਪ੍ਰਧਾਨ ਮੰਤਰੀ ਨੇ ਸੰਸਦ ’ਚ ਮਿਆਰੀ ਚਰਚਾ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਮਿਆਰੀ ਵਿਚਾਰ ਵਟਾਂਦਰੇ ਲਈ ਵੱਖਰਾ ਸਮਾਂ ਨਿਰਧਾਰਿਤ ਕੀਤਾ ਜਾਣਾ ਚਾਹੀਦਾ ਹੈ। ਸਵਾਲ ਇਹ ਹੈ ਕਿ ਕੀ ਪ੍ਰਧਾਨ ਮੰਤਰੀ ਕਦੇ ਸੰਸਦ ਵਿੱਚ ਹੋਣ ਵਾਲੀ ਚਰਚਾ ਵਿੱਚ ਹਿੱਸਾ ਲੈਣਗੇ?’