
ਨਵੀਂ ਦਿੱਲੀ, 27 ਨਵੰਬਰ
ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਦੌਰਾਨ ਸਰਕਾਰ ਡਾਟਾ ਸੁਰੱਖਿਆ ਬਿੱਲ ਸਮੇਤ ਦਰਜਨ ਦੇ ਕਰੀਬ ਬਿੱਲ ਪਾਸ ਕਰਵਾਉਣ 'ਤੇ ਨਜ਼ਰ ਰੱਖ ਰਹੀ ਹੈ ਪਰ ਵਿਰੋਧੀ ਧਿਰ ਦਾ ਰਵੱਈਆ ਦੇਖ ਕੇ ਲੱਗਦਾ ਹੈ ਕਿ ਸਰਕਾਰ ਲਈ ਇਹ ਰਾਹ ਸੌਖਾ ਨਹੀਂ। ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿੱਚ ਰਾਜਪਾਲਾਂ ਦੀ ਕਥਿਤ ਦਖ਼ਲਅੰਦਾਜ਼ੀ, ਜਾਂਚ ਏਜੰਸੀਆਂ ਦੀ ਦੁਰਵਰਤੋਂ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਮਹਿੰਗਾਈ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਵਰਗੇ ਮੁੱਦਿਆਂ 'ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਸੀ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 7 ਤੋਂ 29 ਦਸੰਬਰ ਤੱਕ ਚੱਲੇਗਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ