ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਹਿਰ ਦੇ ਕੇ ਤਿੰਨ ਧੀਆਂ ਨੂੰ ਮਾਰਨ ਦੇ ਦੋਸ਼ ਹੇਠ ਔਰਤ ਗ੍ਰਿਫ਼ਤਾਰ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਘਰੇਲੂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਕੇ ਆਪਣੀਆਂ ਤਿੰਨ ਨਾਬਾਲਗ ਧੀਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਹੇਠ ਅੱਜ 27 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ਾਹਪੁਰ...
Advertisement
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਘਰੇਲੂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਕੇ ਆਪਣੀਆਂ ਤਿੰਨ ਨਾਬਾਲਗ ਧੀਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਹੇਠ ਅੱਜ 27 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ਾਹਪੁਰ ਇਲਾਕੇ ਦੇ ਅਸਨੋਲੀ ਪਿੰਡ ਦੇ ਤਾਲੇਪਾੜਾ ਵਿੱਚ ਰਹਿਣ ਵਾਲੀ ਸੰਧਿਆ ਸੰਦੀਪ ਬੇਰੇ ਨੇ 20 ਜੁਲਾਈ ਨੂੰ ਕਥਿਤ ਤੌਰ ’ਤੇ ‘ਵਰਨ ਭਾਤ’ (ਚੌਲ ਅਤੇ ਦਾਲ ਦਾ ਇੱਕ ਰਵਾਇਤੀ ਵਿਅੰਜਨ) ਵਿੱਚ ਕੀਟਨਾਸ਼ਕ ਮਿਲਾ ਕੇ ਆਪਣੀ ਪੰਜ, ਅੱਠ ਅਤੇ ਦਸ ਸਾਲ ਦੀਆਂ ਧੀਆਂ ਨੂੰ ਖੁਆ ਦਿੱਤਾ। ਸਿਹਤ ਵਿਗੜਨ ਮਗਰੋਂ ਲੜਕੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

Advertisement
Advertisement