
ਨਵੀਂ ਦਿੱਲੀ, 8 ਫਰਵਰੀ
ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਅੱਜ ਸੁਪਰੀਮ ਕੋਰਟ ਨੂੰ ਕਿਹਾ ਕਿ ਮਹਿਲਾਵਾਂ ਨੂੰ ਮਸਜਿਦ ਅੰਦਰ ਦਾਖ਼ਲ ਹੋ ਕੇ ਨਮਾਜ਼ ਅਦਾ ਕਰਨ ਦੀ ਇਜਾਜ਼ਤ ਹੈ। ਬੋਰਡ ਨੇ ਕਿਹਾ ਕਿ ਮੁਸਲਿਮ ਮਹਿਲਾ ਨਮਾਜ਼ ਅਦਾ ਕਰਨ ਵਾਸਤੇ ਮਸਜਿਦ ਵਿੱਚ ਦਾਖਲ ਹੋਣ ਲਈ ਆਜ਼ਾਦ ਹੈ ਅਤੇ ਇਹ ਉਸ ’ਤੇ ਨਿਰਭਰ ਕਰਦਾ ਹੈ ਕਿ ਉਹ ਮਸਜਿਦ ਵਿੱਚ ਨਮਾਜ਼ ਅਦਾ ਕਰਨ ਦੇ ਆਪਣੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੁੰਦੀ ਹੈ ਜਾਂ ਨਹੀਂ। ਬੋਰਡ ਨੇ ਸਿਖਰਲੀ ਅਦਾਲਤ ’ਚ ਇਕ ਹਲਫਨਾਮਾ ਦਾਇਰ ਕਰ ਕੇ ਇਹ ਜਾਣਕਾਰੀ ਦਿੱਤੀ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ