ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਹਿਲਾ ਡਾਕਟਰਾਂ ਨੂੰ ਰਾਤ ਦੀ ਡਿਊਟੀ ਤੋਂ ਨਹੀਂ ਰੋਕਿਆ ਜਾ ਸਕਦਾ: ਸੁਪਰੀਮ ਕੋਰਟ

ਪੱਛਮੀ ਬੰਗਾਲ ਸਰਕਾਰ ਵੱਲੋਂ ਔਰਤਾਂ ਦੇ ਰਾਤ ਦੀ ਸ਼ਿਫਟ ਅਤੇ 12 ਘੰਟੇ ਤੋਂ ਵੱਧ ਕੰਮ ਕਰਨ ’ਤੇ ਲਾਈ ਪਾਬੰਦੀ ਉਤੇ ਉਠਾਏ ਸਵਾਲ; ਸਰਕਾਰ ਵਾਪਸ ਲਵੇਗੀ ਪਾਬੰਦੀ
ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਤਿੰਨ ਮੈਂਬਰੀ ਬੈਂਚ ਮੰਗਲਵਾਰ ਨੂੰ ਕੋਲਕਾਤਾ ਕਾਂਡ ਦੇ ਮਾਮਲੇ ਦੀ ਸੁਣਵਾਈ ਕਰਦਾ ਹੋਇਆ। ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 17 ਸਤੰਬਰ

Kolkata Rape and Murder Case: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਮਹਿਲਾ ਡਾਕਟਰਾਂ ਨੂੰ ਰਾਤ ਦੀਆਂ ਸ਼ਿਫਟਾਂ ਵਿਚ ਕੰਮ ਕਰਨ ਤੋਂ ਨਹੀਂ ਰੋਕ ਸਕਦੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ, ਜਿਸ ਵਿਚ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ ਨੇ ਇਹ ਟਿੱਪਣੀਆਂ ਉਦੋਂ ਕੀਤੀਆਂ ਜਦੋਂ ਅਦਾਲਤ ਨੂੰ ਔਰਤਾਂ ਨੂੰ 12 ਘੰਟਿਆਂ ਤੋਂ ਵੱਧ ਅਤੇ ਰਾਤ ਦੀਆਂ ਸ਼ਿਫਟਾਂ ਵਿਚ ਕੰਮ ਕਰਨ ਤੋਂ ਰੋਕਣ ਦੇ ਪੱਛਮੀ ਬੰਗਾਲ ਸਰਕਾਰ ਵੱਲੋਂ ਜਾਰੀ ਹੁਕਮਾਂ ਬਾਰੇ ਜਾਣਕਾਰੀ ਦਿੱਤੀ ਗਈ।

Advertisement

ਸਿਖਰਲੀ ਅਦਾਲਤ ਕੋਲਕਾਤਾ ਵਿਚ ਸਥਿਤ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਕ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਵਾਪਰੇ ਭਿਆਨਕ ਕਾਂਡ ਦੇ ਆਪਣੇ ਵੱਲੋਂ ਲਏ ਗਏ ਨੋਟਿਸ ’ਤੇ ਆਧਾਰਤ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਸੁਪਰੀਮ ਕੋਰਟ ਨੇ ਔਰਤਾਂ ਨੂੰ ਰਾਤ ਦੀ ਸ਼ਿਫਟ ਵਿਚ ਅਤੇ 12 ਘੰਟੇ ਤੋਂ ਵੱਧ ਕੰਮ ਕਰਨ ਤੋਂ ਰੋਕਣ ਬਾਰੇ ਪੱਛਮੀ ਬੰਗਾਲ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਉਤੇ ਸਵਾਲ ਉਠਾਏ।

ਇਸ ਦੌਰਾਨ ਸੂਬਾ ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਇਹ ਪਾਬੰਦੀ ਹਟਾ ਲਈ ਜਾਵੇਗੀ। ਸਿੱਬਲ ਨੇ ਇਹ ਵੀ ਕਿਹਾ ਕਿ ਇਹ ਪਾਬੰਦੀ ਆਰਜ਼ੀ ਹੈ, ਜਿਹੜੀ ਸੂਬਾ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਦੀ ਸੁਰੱਖਿਆ ਲਈ ਚੁੱਕੇ ਗਏ ਹਾਲੀਆ ਕਦਮਾਂ ਦਾ ਹਿੱਸਾ ਹੈ।

ਸਿਖਰਲੀ ਅਦਾਲਤ ਇਹ ਵੀ ਕਿਹਾ ਕਿ ਔਰਤਾਂ ਨੂੰ ਕੋਈ ਛੋਟ ਨਹੀਂ ਚਾਹੀਦੀ, ਸਗੋਂ ਉਹ ਬਰਾਬਰ ਦੇ ਮੌਕੇ ਮੰਗਦੀਆਂ ਹਨ ਅਤੇ ਮਹਿਲਾ ਡਾਕਟਰਾਂ ਵੀ ਹਰ ਤਰ੍ਹਾਂ ਦੇ ਹਾਲਾਤ ਵਿਚ ਕੰਮ ਕਰਨ ਲਈ ਤਿਆਰ ਹਨ। ਬੈਂਚ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਸੁਰੱਖਿਆ ਮੁਹੱਈਆ ਕਰਾਉਣਾ ਹਕੂਮਤ ਦੀ ਜ਼ਿੰਮੇਵਾਰੀ ਹੈ। -ਪੀਟੀਆਈ

Advertisement