ਨਵੀਂ ਦਿੱਲੀ: ਭਾਰਤੀ ਮੁੱਕੇਬਾਜ਼ ਨਿਖ਼ਤ ਜ਼ਰੀਨ (52 ਕਿਲੋ) ਨੇ ਅੱਜ ਇਸਤੰਬੁਲ ਵਿੱਚ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤ ਲਈ ਹੈ। ਜ਼ਰੀਨ ਫਾਈਨਲ ਵਿੱਚ ਥਾਈਲੈਂਡ ਦੀ ਜਿਟਪੋਂਗ ਜੁਟਾਮਸ ਨੂੰ 5-0 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ ਹੈ। ਤਿਲੰਗਾਨਾ ਦੀ ਮੁੱਕੇਬਾਜ਼ ਜ਼ਰੀਨ ਨੇ ਫਾਈਨਲ ਵਿੱਚ ਥਾਈਲੈਂਡ ਦੀ ਮੁੱਕੇਬਾਜ਼ ਨੂੰ 30-27, 29-28, 29-28, 30-27, 29-28 ਨਾਲ ਹਰਾਇਆ। ਨਿਖ਼ਤ ਜ਼ਰੀਨ ਵਿਸ਼ਵ ਚੈਂਪੀਅਨਸ਼ਿਪ ਜਿੱਤਣ ਵਾਲੀ ਪੰਜਵੀਂ ਭਾਰਤੀ ਮਹਿਲਾ ਮੁੱਕੇਬਾਜ਼ ਬਣ ਗਈ ਹੈ। -ਪੀਟੀਆਈ