ਮਹਿਲਾ ਰਾਖਵਾਂਕਰਨ: ਕੇਂਦਰ ਤੋਂ ਜਵਾਬ ਤਲਬ
ਸੁਪਰੀਮ ਕੋਰਟ ਨੇ ਨਾਰੀ ਸ਼ਕਤੀ ਵੰਦਨ ਐਕਟ-2023 ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਜਾਂਚ ਲਈ ਕੇਂਦਰ ਕੋਲੋਂ ਜਵਾਬ ਮੰਗਿਆ ਹੈ। ਇਹ ਐਕਟ ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਆਂ ਕਰਦਾ ਹੈ। ਅਦਾਲਤ...
Advertisement
ਸੁਪਰੀਮ ਕੋਰਟ ਨੇ ਨਾਰੀ ਸ਼ਕਤੀ ਵੰਦਨ ਐਕਟ-2023 ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਜਾਂਚ ਲਈ ਕੇਂਦਰ ਕੋਲੋਂ ਜਵਾਬ ਮੰਗਿਆ ਹੈ। ਇਹ ਐਕਟ ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਆਂ ਕਰਦਾ ਹੈ। ਅਦਾਲਤ ਨੇ ਕੇਂਦਰ ਨੂੰ ਨੋਟਿਸ ਜਾਰੀ ਕਰਦਿਆਂ ਟਿੱਪਣੀ ਕੀਤੀ ਕਿ ਦੇਸ਼ ਵਿੱਚ ਔਰਤਾਂ ਸਭ ਤੋਂ ਵੱਡੀ ਘੱਟ ਗਿਣਤੀ ਹਨ, ਕਾਨੂੰਨ ਲਾਗੂ ਕਰਨਾ ਕਾਰਜਪਾਲਿਕਾ ਦਾ ਅਧਿਕਾਰ ਹੈ ਤੇ ਅਜਿਹੇ ਮਾਮਲਿਆਂ ਵਿੱਚ ਕੋਈ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ। ਅਜਿਹੇ ਨੀਤੀਗਤ ਮਾਮਲਿਆਂ ਵਿੱਚ ਦਖ਼ਲ ਦੇਣ ਵੇਲੇ ਅਦਾਲਤਾਂ ਦੀਆਂ ਸੀਮਾਵਾਂ ਹੁੰਦੀਆਂ ਹਨ। ਪਟੀਸ਼ਨਰ ਜਯਾ ਠਾਕੁਰ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਸ਼ੋਭਾ ਗੁਪਤਾ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਔਰਤਾਂ ਨੂੰ ਨੁਮਾਇੰਦਗੀ ਲਈ ਅਦਾਲਤ ਵਿੱਚ ਜਾਣਾ ਪੈ ਰਿਹਾ ਹੈ।
Advertisement
Advertisement
