ਨਵੀਂ ਦਿੱਲੀ, 12 ਨਵੰਬਰ
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਇੱਕ ਕੁਸ਼ਤੀ ਅਕੈਡਮੀ ਵਿੱਚ ਮਹਿਲਾ ਪਹਿਲਵਾਨ ਨਿਸ਼ਾ ਦਾਹੀਆ ਅਤੇ ਉਸ ਦੇ ਭਰਾ ਦੇ ਕਤਲ ਦੇ ਸਬੰਧ ਵਿੱਚ ਦਿੱਲੀ ਪੁਲੀਸ ਨੇ ਦਵਾਰਕਾ ਤੋਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਸ਼ਤੀ ਅਕੈਡਮੀ ਦੇ ਕੋਚ ਪਵਨ ਬਾਰਕ (25) ਵਾਸੀ ਰੋਹਤਕ ਅਤੇ ਸਚਿਨ ਦਾਹੀਆ (23) ਵਾਸੀ ਸੋਨੀਪਤ (ਹਰਿਆਣਾ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬਾਰਕ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਬੁੱਧਵਾਰ ਨੂੰ ਅਕੈਡਮੀ ਵਿੱਚ ਹਮਲਾਵਰਾਂ ਵੱਲੋਂ ਕੀਤੀ ਗੋਲੀਬਾਰੀ ’ਚ ਪਹਿਲਵਾਨ ਨਿਸ਼ਾ ਦਾਹੀਆ ਅਤੇ ਉਸ ਦੇ ਭਰਾ ਸੂਰਜ ਦੀ ਮੌਤ ਹੋ ਗਈ ਸੀ ਜਦਕਿ ਗੋਲੀਬਾਰੀ ਦੀ ਇਸ ਘਟਨਾ ਵਿੱਚ ਉਨ੍ਹਾਂ ਮਾਂ ਜ਼ਖ਼ਮੀ ਹੋ ਗਈ ਸੀ। ਡੀਸੀਪੀ (ਸਪੈਸ਼ਲ ਸੈੱਲ) ਸੰਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਸਚਿਨ ਪਹਿਲਾਂ ਵੀ ਅਸਲਾ ਐਕਟ ਤਹਿਤ ਦੋ ਕੇਸਾਂ ਵਿੱਚ ਸ਼ਾਮਲ ਪਾਇਆ ਗਿਆ ਹੈ। ਪੁਲੀਸ ਮੁਤਾਬਕ ਵਾਰਦਾਤ ਸਮੇਂ ਪੰਜ ਤੋਂ ਛੇ ਗੋਲੀਆਂ ਚਲਾਈਆਂ ਗਈਆਂ ਸਨ। -ਪੀਟੀਆਈ