ਪਹਿਲਵਾਨਾਂ ਵਿਚਾਲੇ ਝੜਪ, ਇੱਕ ਮੌਤ; ਕੇਸ ’ਚ ਓਲੰਪਿਕ ਚੈਂਪੀਅਨ ਸੁਸ਼ੀਲ ਕੁਮਾਰ ਨਾਮਜ਼ਦ

ਪਹਿਲਵਾਨਾਂ ਵਿਚਾਲੇ ਝੜਪ, ਇੱਕ ਮੌਤ; ਕੇਸ ’ਚ ਓਲੰਪਿਕ ਚੈਂਪੀਅਨ ਸੁਸ਼ੀਲ ਕੁਮਾਰ ਨਾਮਜ਼ਦ

ਪੱਤਰ ਪ੍ਰੇਰਕ

ਨਵੀਂ ਦਿੱਲੀ, 5 ਮਈ

ਉਤਰੀ ਦਿੱਲੀ ਦੇ ਛੱਤਰਵਾਲ ਸਟੇਡੀਅਮ ਕੰਪਲੈਕਸ ਵਿੱਚ ਪਹਿਲਵਾਨਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਸੁਸ਼ੀਲ ਕੁਮਾਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਦਿੱਲੀ ਪੁਲੀਸ ਨੇ ਕਿਹਾ ਕਿ ਦੋ ਵਿਅਕਤੀਗਤ ਓਲੰਪਿਕ ਤਗ਼ਮਾ ਜੇਤੂ ਦੇਸ਼ ਦੇ ਇਕਲੌਤੇ ਅਥਲੀਟ ਸੁਸ਼ੀਲ ਕੁਮਾਰ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮੰਗਲਵਾਰ ਦੇਰ ਰਾਤ ਦਿੱਲੀ ਦੇ ਮਾਡਲ ਟਾਊਨ ਖੇਤਰ ਵਿਚ ਸਥਿਤ ਛਤਰਸਾਲ ਸਟੇਡੀਅਮ ’ਚ ਪਹਿਲਵਾਨਾਂ ਵਿਚਾਲੇ ਝੜਪ ਹੋਈ ਸੀ, ਜਿਸ ਵਿੱਚ ਇਕ ਪਹਿਲਵਾਨ ਦੀ ਮੌਤ ਹੋ ਗਈ ਜਦੋਂਕਿ ਦੋ ਜ਼ਖ਼ਮੀ ਹੋ ਗਏ ਸਨ। ਘਟਨਾ ਮਗਰੋਂ ਜ਼ਖ਼ਮੀ ਪਹਿਲਵਾਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਇੱਕ ਪਹਿਲਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਦੀ ਪਛਾਣ ਸਾਗਰ ਵਾਸੀ ਸੋਨੀਪਤ (ਹਰਿਆਣਾ) ਵਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 302, 365, 120ਬੀ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਸਟੇਡੀਅਮ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਵੀ ਲੈ ਰਹੀ ਹੈ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ (ਉਤਰ ਪੱਛਮ) ਗੁਰਇਕਬਾਲ ਸਿੰਘ ਸਿੱਧੂ ਨੇ ਕਿਹਾ, ‘‘ਘਟਨਾ ਸਬੰਧੀ ਪੰਜ ਗੱਡੀਆਂ ਦੀ ਜਾਂਚ ਕੀਤੀ ਗਈ। ਇੱਕ ਸਕਾਰਪੀਓ ਵਿੱਚੋਂ ਇੱਕ ਦੁਨਾਲੀ, ਪੰਜ ਜ਼ਿੰਦਾ ਕਾਰਤੂਸ ਅਤੇ ਦੋ ਸੋਟੀਆਂ ਬਰਾਮਦ ਹੋਈਆਂ ਹਨ। ਸਾਰੇ ਵਾਹਨਾਂ ਅਤੇ ਘਟਨਾ ਲਈ ਵਰਤੇ ਹਥਿਆਰਾਂ ਨੂੰ ਜ਼ਬਤ ਕਰ ਲਿਆ ਗਿਆ ਹੈ।’’ ਉਧਰ, ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਕਿਹਾ, ‘‘ਝਗੜੇ ਵਿਚ ਸ਼ਾਮਲ ਲੋਕ ਸਾਡੇ ਪਹਿਲਵਾਨ ਨਹੀਂ ਸਨ, ਇਹ ਘਟਨਾ ਦੇਰ ਰਾਤ ਵਾਪਰੀ। ਅਸੀਂ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਹੈ ਕਿ ਕੁਝ ਅਣਪਛਾਤੇ ਲੋਕ ਸਾਡੇ ਸਟੇਡੀਅਮ ਦੇ ਅਹਾਤੇ ਵਿਚ ਦਾਖ਼ਲ ਹੋਏ ਤੇ ਝਗੜਾ ਕੀਤਾ। ਸਾਡੇ ਸਟੇਡੀਅਮ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।’’ ਸੁਸ਼ੀਲ ਨੇ ਲੰਡਨ ਓਲੰਪਿਕ-2012 ਵਿੱਚ ਚਾਂਦੀ ਦਾ ਤਗ਼ਮਾ ਤੇ ਚਾਰ ਸਾਲ ਪਹਿਲਾਂ ਪੇਈਚਿੰਗ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All