ਨਵੀਂ ਦਿੱਲੀ, 2 ਦਸੰਬਰ
ਸੀਬੀਐੱਸਈ ਨੇ ਅੱਜ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਪਹਿਲਾਂ ਵਾਂਗ ਲਿਖਤ ’ਚ ਹੀ ਹੋਣਗੀਆਂ। ਬੋਰਡ ਦੇ ਸੀਨੀਅਰ ਅਧਿਕਾਰੀ ਨੇ ਪ੍ਰੀਖਿਆਵਾਂ ਆਨਲਾਈਨ ਲੈਣ ਸਬੰਧੀ ਸਾਰੀਆਂ ਅਫ਼ਵਾਹਾਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬੋਰਡ ਪ੍ਰੀਖਿਆਵਾਂ ਦੀ ਤਰੀਕ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਤੇ ਸਬੰਧਤ ਭਾਈਵਾਲਾਂ ਨਾਲ ਵਿਚਾਰ-ਚਰਚਾ ਜਾਰੀ ਹੈ।-ਪੀਟੀਆਈ