ਬੰਗਲੌਰ, 20 ਮਾਰਚ
ਹਿਜਾਬ ਬਾਰੇ ਫੈਸਲਾ ਸੁਣਾਉਣ ਵਾਲੇ ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ ਕੋਰਟ ਦੇ ਤਿੰਨ ਜੱਜਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਇਸ ਸਬੰਧ ਵਿੱਚ ਤਾਮਿਲਨਾਡੂ ਵਿੱਚ ਵਿਅਕਤੀ ਦੀ ਗ੍ਰਿਫਤਾਰੀ ਤੋਂ ਉਨ੍ਹਾਂ ਨੂੰ ਵਾਈ ਸ਼੍ਰੇਣੀ ਸੁਰੱਖਿਆ ਦੇ ਦਿੱਤੀ ਗਈ ਹੈ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਦੀ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਪੁਲੀਸ ਦੇ ਡਾਇਰੈਕਟਰ ਜਨਰਲ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਤਾਮਿਲਨਾਡੂ ਵਿੱਚ ਗ੍ਰਿਫਤਾਰ ਵਿਅਕਤੀ ਨੂੰ ਜਾਂਚ ਲਈ ਹਿਰਾਸਤ ਵਿੱਚ ਲੈਣ ਦੇ ਆਦੇਸ਼ ਦਿੱਤੇ ਹਨ।