ਨਵੀਂ ਦਿੱਲੀ, 2 ਜੁਲਾਈ
ਬੌਲੀਵੁੱਡ ਅਦਾਕਾਰਾ ਯਾਮੀ ਗੌਤਮ ਨੂੰ ਹਵਾਲਾ ਰਾਸ਼ੀ ਨਾਲ ਸਬੰਧਤ ਇੱਕ ਕੇਸ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਲਬ ਕੀਤਾ ਹੈ। ਇਹ ਜਾਣਕਾਰੀ ਵਿਭਾਗੀ ਸੂਤਰਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 32 ਸਾਲਾ ਅਦਾਕਾਰਾ ਨੂੰ ਆਗਾਮੀ 7 ਜੁਲਾਈ ਨੂੰ ਦੱਖਣੀ ਮੁੰਬਈ ਸਥਿਤ ਕੇਂਦਰੀ ਜਾਂਚ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਦਾਕਾਰਾ ਨੂੰ ਤਲਬ ਕੀਤਾ ਗਿਆ ਸੀ ਪਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਸੀ। ਉਨ੍ਹਾਂ ਦੱਸਿਆ ਕਿ ਇਹ ਕੇਸ ਇੱਕ ਨਿੱਜੀ ਬੈਂਕ ਖਾਤੇ ਵਿੱਚ ਡੇਢ ਕਰੋੜ ਰੁਪਏ ਦੇ ਲੈਣ-ਦੇਣ ਨਾਲ ਸਬੰਧਤ ਹੈ। -ਪੀਟੀਆਈ