ਨਵੀਂ ਦਿੱਲੀ, 2 ਅਗਸਤ
ਕਸ਼ਮੀਰੀ ਵੱਖਵਾਦੀ ਆਗੂ ਯਾਸਿਨ ਮਲਿਕ ਨੇ ਤਿਹਾੜ ਜੇਲ੍ਹ ’ਚ ਪਿਛਲੇ 10 ਦਿਨ ਤੋਂ ਚੱਲ ਰਹੀ ਆਪਣੀ ਭੁੱਖ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਸ ਦੀਆਂ ਮੰਗਾਂ ਸਬੰਧਤ ਅਥਾਰਿਟੀ ਕੋਲ ਭੇਜੇ ਜਾਣ ਦੀ ਸੂਚਨਾ ਮਿਲਣ ਮਗਰੋਂ ਮਲਿਕ ਨੇ ਭੁੱਖ ਹੜਤਾਲ ਖਤਮ ਕਰਨ ਦਾ ਫ਼ੈਸਲਾ ਲਿਆ ਹੈ। ਜੰਮੂ ਦੀ ਅਦਾਲਤ ’ਚ ਰੁਬਈਆ ਸਈਦ ਅਗਵਾ ਕੇਸ ਦੀ ਸੁਣਵਾਈ ਦੌਰਾਨ ਉਸ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੀ ਇਜਾਜ਼ਤ ਦੇਣ ਦੀ ਅਪੀਲ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਭਰਨ ਕਾਰਨ ਮਲਿਕ ਨੇ 22 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਸੀ। -ਪੀਟੀਆਈ