ਨਵੀਂ ਦਿੱਲੀ, 16 ਜੁਲਾਈ
ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਮੰਗ ਕੀਤੀ ਕਿ ਸੂਬੇ ’ਚ ਮੇਕੇਦਾਤੂ ਡੈਮ ਪ੍ਰਾਜੈਕਟ ਸਮੇਤ ਜੋ ਵੀ ਕੰਮ ਲਟਕ ਰਹੇ ਹਨ, ਜਲਦੀ ਤੋਂ ਜਲਦੀ ਮੁਕੰਮਲ ਕਰਵਾਏ ਜਾਣ। ਕਰਨਾਟਕ ’ਚ ਲੀਡਰਸ਼ਿਪ ’ਚ ਤਬਦੀਲੀ ਦੀਆਂ ਕਿਆਸਰਾਈਆਂ ਵਿਚਾਲੇ ਕੌਮੀ ਰਾਜਧਾਨੀ ਪੁੱਜੇ ਯੇਦੀਯੁਰੱਪਾ ਨੇ ਪੱਤਰਕਾਰਾਂ ਨੂੰ ਕਿਹਾ, ‘ਮੈਨੂੰ ਇਸ ਬਾਰੇ ਨਹੀਂ ਪਤਾ। ਤੁਸੀਂ ਹੀ ਕੁਝ ਦੱਸ ਦਿਓ।’ ਉਨ੍ਹਾਂ ਕਿਹਾ, ‘ਮੈਂ ਪ੍ਰਧਾਨ ਮੰਤਰੀ ਨੂੰ ਰਾਜ ’ਚ ਚੱਲ ਰਹੇ ਵਿਕਾਸ ਕਾਰਜ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਬਾਰੇ ਕਿਹਾ ਹੈ।’ ਮੇਕੇਦਾਤੂ ਡੈਮ ਪ੍ਰਾਜੈਕਟ ਬਾਰੇ ਉਨ੍ਹਾਂ ਕਿਹਾ ਕਿ ਇਸ ਵਿਸ਼ੇ ’ਤੇ ਵੀ ਚਰਚਾ ਹੋਈ ਹੈ ਤੇ ਪ੍ਰਧਾਨ ਮੰਤਰੀ ਨੇ ਕੰਮ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਭਲਕੇ ਬੰਗਲੂਰੂ ਜਾ ਕੇ ਮੀਟਿੰਗ ਦੇ ਵੇਰਵੇ ਸਾਂਝੇ ਕਰਨਗੇ। -ਪੀਟੀਆਈ