ਬੰਗਲੌਰ, 22 ਜੁਲਾਈ
ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦਾ ਸੰਕੇਤ ਦਿੰਦਿਆਂ ਬੀਐੱਸ ਯੇਦੀਯੁਰੱਪਾ ਨੇ ਪਹਿਲੀ ਵਾਰ ਕਿਹਾ ਕਿ ਉਹ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦੀ ਪਾਲਣਾ ਕਰਨਗੇ। ਯੇਦੀਯੁਰੱਪਾ (78) ਨੇ ਵੀ ਕਿਹਾ ਕਿ ਪਾਰਟੀ ਹਾਈ ਕਮਾਨ 25 ਜੁਲਾਈ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਭਵਿੱਖ ਬਾਰੇ ਨਿਰਦੇਸ਼ ਦੇਵੇਗੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਸਾਰੇ ਜਾਣਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਕੋਈ ਅਹੁਦਾ ਨਹੀਂ ਦਿੱਤਾ ਜਾਂਦਾ ਜਿਹੜੇ 75 ਸਾਲ ਨੂੰ ਟੱਪ ਜਾਂਦੇ ਹਨ ਪਰ ਉਹ 78 ਸਾਲ ਦੇ ਹੋ ਚੁੱਕੇ ਹਨ ਤੇ ਪਾਰਟੀ ਨੇ ਉਨ੍ਹਾਂ ਨੂੰ ਕੰਮ ਕਰਨ ਦਾ ਪੂਰਾ ਮੌਕਾ ਦਿੱਤਾ ਹੈ।