ਮੁੰਬਈ, 19 ਅਪਰੈਲ
ਇੱਥੋਂ ਦੀ ਇਕ ਅਦਾਲਤ ਨੇ ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੂੰ 466.51 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਜ਼ਮਾਨਤ ਮਨਜ਼ੂਰ ਹੋਣ ਨਾਲ ਚਾਰ ਸਾਲਾਂ ਬਾਅਦ ਉਸ ਦੇ ਜੇਲ੍ਹ ’ਚੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਰਚ 2020 ਵਿੱਚ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਕਪੂਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਬੈਂਕ ਵਿੱਚ ਹੋਈ ਧੋਖਾਧੜੀ ਨਾਲ ਸਬੰਧਤ ਅੱਠ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ। ਹੁਣ ਇਸ ਬੈਂਕਰ ਨੂੰ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਕਪੂਰ ਦੇ ਵਕੀਲ ਰਾਹੁਲ ਅਗਰਵਾਲ ਨੇ ਕਿਹਾ ਕਿ ਉਹ ਜ਼ਮਾਨਤ ਸਬੰਧੀ ਕਾਰਵਾਈ ਪੂਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਕਪੂਰ ਦੀ ਰਿਹਾਈ ਜਲਦੀ ਤੋਂ ਜਲਦੀ ਕਰਵਾਈ ਜਾ ਸਕੇ। -ਪੀਟੀਆਈ