ਨਵੀਂ ਦਿੱਲੀ, 4 ਸਤੰਬਰ
ਸਮਾਜਿਕ ਕਾਰਕੁਨ ਯੋਗੇਂਦਰ ਯਾਦਵ ਨੇ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਹ ਕਿਸਾਨ ਜਥੇਬੰਦੀ ਦੇ ‘ਸਿਪਾਹੀ’ ਬਣੇ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਨੇ ਇੱਥੇ ਗੁਰਦੁਆਰਾ ਰਕਾਬਗੰਜ ਵਿੱਚ ਹੋਈ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਯਾਦਵ ਦੇ ਅਸਤੀਫ਼ੇ ਬਾਰੇ ਜਾਣਕਾਰੀ ਦਿੱਤੀ।