ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸ਼ਮੂਲੀਅਤ ਵਾਲੇ ਸਾਲ 2007 ਦੇ ਕਥਿਤ ਨਫ਼ਰਤੀ ਤਕਰੀਰ ਮਾਮਲੇ ਵਿੱਚ ਅਲਾਹਾਬਾਦ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਚੀਫ਼ ਜਸਟਿਸ ਐੱਨ.ਵੀ.ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਕੇਸ ਵਿੱਚ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਦੇ ਮੁੱਦੇ ’ਤੇ ਜਾਣ ਦੀ ਕੋਈ ਲੋੜ ਨਹੀਂ ਹੈ। -ਪੀਟੀਆਈ