ਲਖਨਊ, 19 ਦਸੰਬਰ (ਏਜੰਸੀ)
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਵਿਰੋਧੀ ਨੇਤਾਵਾਂ ਨੂੰ ਡਰਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਇਥੇ ਪਾਰਟੀ ਹੈੱਡਕੁਆਰਟਰ ’ਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ‘ਤੇ ਉਨ੍ਹਾਂ ਅਤੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਦੇ ਫੋਨ ਟੈਪ ਕਰਨ ਦਾ ਵੀ ਦੋਸ਼ ਲਗਾਇਆ।