ਪਰਮਬੀਰ ਤੁਸੀਂ 30 ਸਾਲ ਮਹਾਰਾਸ਼ਟਰ ਪੁਲੀਸ ’ਚ ਸੇਵਾ ਕੀਤੀ ਤੇ ਹੁਣ ਕਹਿ ਰਹੇ ਹੋ ਉਸ ’ਤੇ ਭਰੋਸਾ ਨਹੀਂ: ਸੁਪਰੀਮ ਕੋਰਟ

ਪਰਮਬੀਰ ਤੁਸੀਂ 30 ਸਾਲ ਮਹਾਰਾਸ਼ਟਰ ਪੁਲੀਸ ’ਚ ਸੇਵਾ ਕੀਤੀ ਤੇ ਹੁਣ ਕਹਿ ਰਹੇ ਹੋ ਉਸ ’ਤੇ ਭਰੋਸਾ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੂਨ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ 30 ਸਾਲਾਂ ਤੋਂ ਵੱਧ ਸਮੇਂ ਤੋਂ ਰਾਜ ਵਿਚ ਸੇਵਾ ਨਿਭਾਉਣ ਤੋਂ ਬਾਅਦ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਹੁਣ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਪੁਲੀਸ ’ਤੇ ਕੋਈ ਭਰੋਸਾ ਨਹੀਂ ਹੈ ਅਤੇ ਉਨ੍ਹਾਂ ਵਿਰੁੱਧ ਚੱਲ ਰਹੀ ਸਾਰੀ ਜਾਂਚ ਮਹਾਰਾਸ਼ਟਰ ਤੋਂ ਬਾਹਰ ਸੁਤੰਤਰ ਏਜੰਸੀ ਦੁਆਰਾ ਕਰਵਾਈ ਜਾਵੇ। ਮਹਾਰਾਸ਼ਟਰ ਤੋਂ ਬਾਹਰ ਸੁਤੰਤਰ ਏਜੰਸੀ ਦੁਆਰਾ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਸਟਿਸ ਹੇਮੰਤ ਗੁਪਤਾ ਅਤੇ ਵੀ. ਰਾਮਸੂਬਰਮਨੀਅਨ ਦੇ ਬੈਂਚ ਨੇ ਕਿਹਾ,' ਇਹ ਆਮ ਕਹਾਵਤ ਹੈ ਕਿ ਸ਼ੀਸ਼ੇ ਵਾਲੇ ਘਰਾਂ 'ਚ ਰਹਿਣ ਵਾਲੇ ਲੋਕ ਦੂਜਿਆਂ ਨੂੰ ਪੱਥਰ ਨਹੀਂ ਮਾਰਦੇ।’ ਅਦਾਲਤ ਨੇ ਜਦੋਂ ਕਿਹਾ ਕਿ ਉਹ ਪਟੀਸ਼ਨ ਨੂੰ ਖਾਰਜ ਕਰਨ ਦਾ ਹੁਕਮ ਜਾਰੀ ਕਰੇਗੀ ਤਾਂ ਪਰਮਬੀਰ ਦੇ ਵਕੀਲ ਨੇ ਕਿਹਾ ਕਿ ਉਹ ਪਟੀਸ਼ਨ ਵਾਪਸ ਲੈ ਲੈਣਗੇ ਅਤੇ ਹੋਰ ਨਿਆਂਇਕ ਕਦਮ ਚੁੱਕਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All