ਨਵੀਂ ਦਿੱਲੀ, 9 ਜਨਵਰੀ
ਕਾਂਗਰਸ ਦੇ ਯੂਥ ਵਿੰਗ ਨੇ ਅੱਜ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਸਨਮਾਨ ਵਿੱਚ ‘ਇਕ ਮੁੱਠੀ ਮਿੱਟੀ ਸ਼ਹੀਦਾਂ ਦੇ ਨਾਮ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਅਨੁਸਾਰ 60 ਤੋਂ ਵੱਧ ਕਿਸਾਨ ਅੰਦੋਲਨ ਵਿੱਚ ‘ਸ਼ਹੀਦ’ ਹੋ ਚੁੱਕੇ ਹਨ ਅਤੇ ਇਹ ਮੁਹਿੰਮ ਉਨ੍ਹਾਂ ਦੇ ਸਨਮਾਨ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੰਗਠਨ ਦੇ ਵਰਕਰ ਦੇਸ਼ ਦੇ ਹਰ ਜ਼ਿਲ੍ਹੇ ਤੋਂ ਇਕ ਮੁੱਠੀ ਮਿੱਟੀ ਇੱਕਠੀ ਕਰਕੇ ਯੂਥ ਕਾਂਗਰਸ ਦੇ ਕੌਮੀ ਦਫ਼ਤਰ ਵਿੱਚ ਭੇਟ ਕਰਨਗੇ। ਇਸ ਮਗਰੋਂ ਸ਼ਹੀਦ ਕਿਸਾਨਾਂ ਦੇ ਪਿੰਡਾਂ ਤੇ ਖੇਤਾਂ ਵਿੱਚ ਇਹ ਮਿੱਟੀ ਰਲਾਈ ਜਾਵੇਗੀ।