ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁਝਾਅ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਸ੍ਰੀਨਗਰ, 25 ਅਕਤੂਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਵੱਲੋਂ ਦਿੱਤੇ ਗਏ ਬਿਆਨ ਕਿ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਕਰੇ, ਦੇ ਸੰਦਰਭ ਵਿੱਚ ਕਿਹਾ ਹੈ ਕਿ ਸਰਕਾਰ ਜੰਮੂ-ਕਸ਼ਮੀਰ ਦੇ ਵਿਕਾਸ ਲਈ ਸਥਾਨਕ ਨੌਜਵਾਨਾਂ ਨਾਲ ਹੀ ਗੱਲਬਾਤ ਕਰੇਗੀ। ਜੰਮੂ-ਕਸ਼ਮੀਰ ਵਿੱਚ ਅਗਸਤ 2019 ਵਿੱਚ ਧਾਰਾ 370 ਹਟਾ ਦਿੱਤੀ ਗਈ ਸੀ ਤੇ ਇਸ ਕਾਰਵਾਈ ਮਗਰੋਂ ਪਹਿਲੀ ਵਾਰ ਅਮਿਤ ਸ਼ਾਹ ਵੱਲੋਂ ਘਾਟੀ ਦਾ ਤਿੰਨ ਰੋਜ਼ਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਰੂਕ ਅਬਦੁੱਲ੍ਹਾ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਹੱਕ ਹੈ ਪਰ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਥਾਂ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨਾਲ ਹੀ ਗੱਲਬਾਤ ਕਰੇਗੀ। ਉਨ੍ਹਾਂ ਨੇ ਕਸ਼ਮੀਰ ਘਾਟੀ ਵਿੱਚ ਕਈ ਪ੍ਰਾਜੈਕਟਾਂ ਦੇ ਉਦਘਾਟਨ ਕੀਤੇ ਤੇ ਕਈ ਪ੍ਰਾਜੈਕਟਾਂ ਦੇ ਨੀਂਹ-ਪੱਥਰ ਰੱਖੇ। ਉਨ੍ਹਾਂ ਨੇ ਕਸ਼ਮੀਰ ਘਾਟੀ ਦੇ ਬੇਮੀਨਾ ਕਸਬੇ ਵਿੱਚ 500 ਬਿਸਤਰਿਆਂ ਵਾਲੇ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ 115 ਕਰੋੜ ਰੁਪਏ ਖਰਚ ਕੇ ਉਸਾਰਿਆ ਗਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਹੰਦਵਾੜਾ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਅਤੇ ਬਾਰਾਮੁਲਾ ਜ਼ਿਲ੍ਹੇ ਵਿੱਚ ਫਿਰੋਜ਼ਪੁਰ ਨਾਲੇ ਉੱਤੇ 46 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪੁਲ ਅਤੇ 4 ਹਜ਼ਾਰ ਕਰੋੜ ਦੇ ਸੜਕੀ ਪ੍ਰਾਜੈਕਟਾਂ ਦੇ ਵੀ ਨੀਂਹ ਪੱਥਰ ਰੱਖੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All