ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ’ਚ ਵਾਧਾ
ਸਥਾਨਕ ਅਦਾਲਤ ਨੇ ਇਸ ਸਾਲ ਮਈ ਵਿੱਚ ਜਾਸੂਸੀ ਦੇ ਸ਼ੱਕ ਹੇਠ ਗ੍ਰਿਫ਼ਤਾਰ ਕੀਤੀ ਗਈ ਹਿਸਾਰ ਦੀ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਇੱਕ ਹਫ਼ਤੇ ਲਈ ਹੋਰ ਵਧਾ ਦਿੱਤੀ ਹੈ। ਨਿਆਂਇਕ ਮੈਜਿਸਟ੍ਰੇਟ ਸੁਨੀਲ ਕੁਮਾਰ ਨੇ ਇਹ ਫ਼ੈਸਲਾ ਸੁਣਾਇਆ। ਜੋਤੀ (33) ਅਦਾਲਤ...
Advertisement
ਸਥਾਨਕ ਅਦਾਲਤ ਨੇ ਇਸ ਸਾਲ ਮਈ ਵਿੱਚ ਜਾਸੂਸੀ ਦੇ ਸ਼ੱਕ ਹੇਠ ਗ੍ਰਿਫ਼ਤਾਰ ਕੀਤੀ ਗਈ ਹਿਸਾਰ ਦੀ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਇੱਕ ਹਫ਼ਤੇ ਲਈ ਹੋਰ ਵਧਾ ਦਿੱਤੀ ਹੈ। ਨਿਆਂਇਕ ਮੈਜਿਸਟ੍ਰੇਟ ਸੁਨੀਲ ਕੁਮਾਰ ਨੇ ਇਹ ਫ਼ੈਸਲਾ ਸੁਣਾਇਆ।
ਜੋਤੀ (33) ਅਦਾਲਤ ਵਿੱਚ ਵਰਚੁਅਲੀ ਪੇਸ਼ ਹੋਈ ਸੀ। ਉਸ ਦੇ ਵਕੀਲ ਕੁਮਾਰ ਮੁਕੇਸ਼ ਨੇ ਦੱਸਿਆ ਕਿ ਹੁਣ ਅਗਲੀ ਸੁਣਵਾਈ 25 ਅਗਸਤ ਨੂੰ ਹੋਵੇਗੀ। ਮੁਕੇਸ਼ ਨੇ ਦੱਸਿਆ ਕਿ ਪੁਲੀਸ ਨੇ ਤਿੰਨ ਮਹੀਨਿਆਂ ਦੀ ਜਾਂਚ ਤੋਂ ਬਾਅਦ 14 ਅਗਸਤ ਨੂੰ ਇਸ ਕੇਸ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਅਦਾਲਤ ਨੇ ਜੋਤੀ ਮਲਹੋਤਰਾ ਨੂੰ ਅਗਲੀ ਸੁਣਵਾਈ ਦੌਰਾਨ ਖੁਦ ਅਦਾਲਤ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਉਸ ਨੂੰ ਚਾਰਜਸ਼ੀਟ ਦੀ ਕਾਪੀ ਵੀ ਦਿੱਤੀ ਜਾਵੇਗੀ। ਹਿਸਾਰ ਪੁਲੀਸ ਨੇ ਜੋਤੀ ਮਲਹੋਤਰਾ ਨੂੰ 16 ਮਈ ਨੂੰ ਗ੍ਰਿਫਤਾਰ ਕੀਤਾ ਸੀ।
Advertisement
Advertisement