ਲਖੀਮਪੁਰ ਖੀਰੀ: ਉੱਤਰ ਪ੍ਰਦੇਸ਼ ਦੀ ਇੱਕ ਅਦਾਲਤ ਨੇ ਆਲਟ ਨਿਊਜ਼ ਦੇ ਸਹਿ-ਬਾਨੀ ਪੱਤਰਕਾਰ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਜ਼ੁਬੈਰ ਖ਼ਿਲਾਫ਼ ਦੁਸ਼ਮਣੀ ਨੂੰ ਕਥਿਤ ਉਤਸ਼ਾਹਿਤ ਕਰਨ ਸਬੰਧੀ ਪਿਛਲੇ ਸਾਲ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਪੈਰਵੀ ਕਰਨ ਵਾਲੇ ਅਧਿਕਾਰੀ ਐੱਸਪੀ ਯਾਦਵ ਨੇ ਦੱਸਿਆ ਕਿ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਮੁਹੰਮਦੀ ਦੇ ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ (ਏਸੀਜੇਐੱਮ) ਰੁਚੀ ਸ੍ਰੀਵਾਸਤਵ ਨੇ ਜ਼ੁਬੈਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। -ਪੀਟੀਆਈ