ਖੇਤਰੀ ਪ੍ਰਤੀਨਿਧ
ਪਟਿਆਲਾ, 6 ਨਵੰਬਰ
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਸਰਕਾਰ ਦੀ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ’ਚ 1 ਅਪਰੈਲ ਤੋਂ ਹੁਣ ਤੱਕ 769 ਲਾਭਪਾਤਰੀਆਂ ਨੂੰ 164.49 ਲੱਖ ਦੀ ਰਾਸ਼ੀ ਵੰਡੀ ਗਈ ਹੈ। 1 ਜੁਲਾਈ ਤੋਂ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਪ੍ਰਤੀ ਲਾਭਪਾਤਰੀ ਕੀਤੀ ਜਾ ਚੁੱਕੀ ਹੈ ਅਤੇ ਇਸ ਵੰਡੀ ਗਈ ਰਾਸ਼ੀ ‘ਚ ਵਧੀ ਰਾਸ਼ੀ ਵਾਲੇ ਕੇਸ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਸਿੱਧੀ ਲਾਭਪਾਤਰੀ ਦੇ ਖਾਤੇ ‘ਚ ਪਾਈ ਜਾਂਦੀ ਹੈ ਅਤੇ ਇਸ ਸਕੀਮ ਦਾ ਲਾਭ ਲੈਣ ਲਈ ਜ਼ਰੂਰੀ ਹੈ ਕਿ ਬਿਨੈਕਾਰ ਪੰਜਾਬ ਦਾ ਵਸਨੀਕ ਹੋਵੇ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਵੇ।