DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ 10 ਦਿਨਾਂ ਦੀ ਮੋਹਲਤ

ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਬਿਨਾਂ ਅਧਿਕਾਰਕ ਮਨਜ਼ੂਰੀ ਤੋਂ ਲਏ ਗਏ ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਨਿਗਮ ਨੇ ਗੈਰਕਾਨੂੰਨੀ ਤਰੀਕੇ ਨਾਲ ਚੱਲਦੇ ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨਾਂ ਨੂੰ 10 ਦਿਨਾਂ ਦੇ ਅੰਦਰ ਰੈਗੂਲਰ ਕਰਵਾਉਣ ਦੀ...

  • fb
  • twitter
  • whatsapp
  • whatsapp
Advertisement
ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਬਿਨਾਂ ਅਧਿਕਾਰਕ ਮਨਜ਼ੂਰੀ ਤੋਂ ਲਏ ਗਏ ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਨਿਗਮ ਨੇ ਗੈਰਕਾਨੂੰਨੀ ਤਰੀਕੇ ਨਾਲ ਚੱਲਦੇ ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨਾਂ ਨੂੰ 10 ਦਿਨਾਂ ਦੇ ਅੰਦਰ ਰੈਗੂਲਰ ਕਰਵਾਉਣ ਦੀ ਛੋਟ ਦਿੱਤੀ ਹੈ। ਇਸ ਤੋਂ ਬਾਅਦ ਨਿਗਮ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੇਅਰ ਕੁੰਦਨ ਗੋਗੀਆ ਦਾ ਕਹਿਣਾ ਸੀ ਕਿ ਨਿਗਮ ਪੀਣ ਵਾਲ਼ਾ ਸਾਫ਼ ਪਾਣੀ ਅਤੇ ਸੁਚੱਜੀ ਸੀਵਰੇਜ ਸੇਵਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੇਅਰ ਨੇ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੁਨੈਕਸ਼ਨ ਤਬਦੀਲ ਕਰਨ ਦੀ ਪ੍ਰਕਿਰਿਆ ਸੌਖੀ ਬਣਾਈ ਜਾਵੇ। ਸੀਨੀਅਰ ਚੀਫ ਜੇ ਪੀ ਸਿੰਘ ਅਤੇ ਸੁਪਰਡੈਂਟ ਲਵਨੀਸ਼ ਨੇ ਦੱਸਿਆ ਕਿ ਨਿਗਮ ਵੱਲੋਂ ਪਹਿਲਾਂ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਮੁਤਾਬਕ ਜਿਨ੍ਹਾਂ ਥਾਵਾਂ ’ਤੇ ਗੈਰਕਾਨੂੰਨੀ ਕੁਨੈਕਸ਼ਨ ਪਾਏ ਜਾਣਗੇ, ਨੂੰ ਕਾਨੂੰਨੀ ਬਣਵਾਉਣ ਲਈ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

Advertisement

Advertisement

Advertisement
×