ਪਟਿਆਲਾ (ਖੇਤਰੀ ਪ੍ਰਤੀਨਿਧ): ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ’ਤੇ ਆਧਾਰਤ ਕੇਸ ਸਬੰਧੀ ਆਏ ਅਦਾਲਤੀ ਫੈਸਲੇ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਦਸ ਦਸ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਦੋਵਾਂ ਨੂੰ ਇੱਕ ਇੱਕ ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਐੈਡੀਸ਼ਨਲ ਸੈਸ਼ਨ ਜੱਜ ਮਨੀਸ਼ ਅਰੋੜਾ ਦੀ ਅਗਵਾਈ ਹੇਠਲੀ ਅਦਾਲਤ ਵੱਲੋਂ ਸੁਣਾਏ ਗਏ ਇਸ ਫੈਸਲੇ ਦੌਰਾਨ ਸਜ਼ਾ ਦਾ ਸਾਹਮਣਾ ਕਰਨ ਵਾਲ਼ਿਆਂ ’ਚ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀਆਨ ਜ਼ਿਲ੍ਹਾ ਕਪੂਰਥਲਾ ਦੇ ਨਾਮ ਸ਼ਾਮਲ ਹਨ। ਇਨ੍ਹਾਂ ਦੋਵਾਂ ਕੋਲੋਂ ਰਾਜਪੁਰਾ ਪੁਲੀਸ ਵੱਲੋਂ ਸਾਲ 2018 ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ। ਇਸ ਸਬੰਧੀ ਚਾਰ ਸਾਲਾਂ ਤੱਕ ਚੱਲੀ ਕੇਸ ਦੀ ਸੁਣਵਾਈ ਦੌਰਾਨ ਹੁਣ ਕੇਸ ਦਾ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਇਨ੍ਹਾਂ ਦੋਵਾਂ ਨੂੰ ਇਸ ਮਾਮਲੇ ’ਚ ਦੋਸ਼ੀ ਗਰਦਾਨਦਿਆਂ ਦਸ-ਦਸ ਸਾਲਾਂ ਦੀ ਕੈਦ ਦੀ ਸਜ਼ਾ ਅਤੇ ਇੱਕ-ਇੱਕ ਲੱਖ ਰੁਪਏ ਜੁਰਮਾਨਾ ਕੀਤਾ ਹੈ।