ਪੱਤਰ ਪ੍ਰੇਰਕ
ਰਾਜਪੁਰਾ, 14 ਅਗਸਤ
ਇੱਥੋਂ ਨੇੜਲੇ ਪਿੰਡ ਬਲਸੂਆਂ ਵਿੱਚ ਨਾਭਾ ਪਾਵਰ ਲਿਮਟਿਡ ਨਲਾਸ (ਰਾਜਪੁਰਾ) ਵੱਲੋਂ ਪਿੰਡ ਦੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗਗਨਦੀਪ ਸਿੰਘ ਬਾਜਵਾ, ਰਮਨਦੀਪ ਸਿੰਘ, ਬਲਵਿੰਦਰ ਸਿੰਘ ਨੈਣਾਂ ਅਤੇ ਸਰਬਜੀਤ ਸਿੰਘ ਰੰਗੀਆਂ ਦੀ ਸਾਂਝੀ ਦੇਖਰੇਖ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਸਮਾਜ ਸੇਵੀ ਤੇ ਸਾਬਕਾ ਸਰਪੰਚ ਯਾਦਵਿੰਦਰ ਬਲਸੂਆਂ ਨੇ ਕੀਤਾ। ਕੈਂਪ ਵਿੱਚ ਲਾਈਫ ਲਾਈਨ ਬਲੱਡ ਸੈਂਟਰ ਦੇ ਡਾਕਟਰਾਂ ਦੀ ਟੀਮ ਕੋਲ 106 ਵਿਅਕਤੀਆਂ ਨੇ ਖੂਨਦਾਨ ਕੀਤਾ।