ਪਾਤੜਾਂ (ਗੁਰਨਾਮ ਸਿੰਘ ਚੌਹਾਨ) ਸਬ ਡਿਵੀਜ਼ਨ ਪਾਤੜਾਂ ’ਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਤਹਿਤ ਹੀ ਅੱਜ ਹੋਰ ਨਵੇਂ 11 ਪਾਜੇ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ’ਚੋਂ ਇਕ ਨੂੰ ਪਟਿਆਲਾ ਬਾਕੀਆਂ ਨੂੰ ਘਰਾਂ ਵਿੱਚ ਆਈਸੋਲੇਟ ਕੀਤਾ ਗਿਆ ਹੈ।ਫਮੁਢਲਾ ਸਿਹਤ ਕੇਂਦਰ ਸ਼ੁਤਰਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਰਸ਼ਨ ਕੁਮਾਰ ਨੇ ਦੱਸਿਆ ਕਿ ਸਬ ਡਵੀਜ਼ਨ ਪਾਤੜਾਂ ਦੇ ਵੱਖ ਵੱਖ ਪਿੰਡਾਂ ’ਚ ਕਰੋਨਾਵਾਇਰਸ ਦੇ 5 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ’ਚੋਂ ਇੱਕ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਹੈ ਜਦੋਂਕਿ ਚਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ’ਚ ਆਈਸੋਲੇਟ ਕੀਤਾ ਗਿਆ ਹੈ।