ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਗਸਤ
ਕਰੋਨਾਵਾਇਰਸ ਦੀ ਜਾਂਚ ਲਈ ਕੱਲ੍ਹ ਲਏ ਨਮੂਨਿਆਂ ਦੀਆਂ ਅੱਜ ਪ੍ਰਾਪਤ ਹੋਈਆਂ 203 ਕੋਵਿਡ ਰਿਪੋਰਟਾਂ ਵਿੱਚੋਂ 14 ਜਣੇ ਪਾਜ਼ੇਟਿਵ ਮਿਲੇ ਹਨ। ਇਨ੍ਹਾਂ ਵਿਚੋਂ 11 ਪਟਿਆਲਾ ਸ਼ਹਿਰ ਤੋਂ ਹਨ। ਜਦਕਿ 1 ਰਾਜਪੁਰਾ ਅਤੇ 2 ਹਰਪਾਲਪੁਰ ਨਾਲ ਸਬੰਧਤ ਹਨ। ਇਨ੍ਹਾਂ ਕੇਸਾਂ ਨਾਲ ਹੁਣ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 63,989 ਹੋ ਗਈ ਹੈ। ਉਂਜ 62133 ਮਰੀਜ਼ ਕੋਵਿਡ ਤੋਂ ਠੀਕ ਵੀ ਹੋ ਚੁੱਕੇ ਹਨ। ਜਦਕਿ ਐਕਟਿਵ ਕੇਸ 136 ਹਨ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 350 ਹੋਰ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 12,76,670 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਪਟਿਆਲਾ ਦੇ 63,989 ਕੋਵਿਡ ਪਾਜ਼ੇਟਿਵ, 12,12,426 ਨੈਗੇਟਿਵ ਅਤੇ 255 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਧਰ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਕੋਵਿਡ ਤੋਂ ਬਚਾਅ ਲਈ ਮਾਸਕ ਪਾ ਕੇ ਰੱਖਣ, ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ ਕਰਨ, ਸਮਾਜਿਕ ਦੂਰੀ ਵਰਗੀਆਂ ਸਾਵਧਾਨੀਆਂ ਮੁੜ ਵਰਤਣੀਆਂ ਯਕੀਨੀ ਬਣਾਉਣ ’ਤੇ ਜ਼ੋੋਰ ਦਿੱਤਾ।