ਵਿਦੇਸ਼ ਭੇਜਣ ਦੇ ਨਾਂ ’ਤੇ 16.44 ਲੱਖ ਠੱਗੇ
ਥਾਣਾ ਜੁਲਕਾਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੜਕੀ ਨਾਲ 16.44 ਲੱਖ ਦੀ ਠੱਗੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਪਿੰਡ ਤਲਹੇੜੀ ਥਾਣਾ ਪਿਹੋਵਾ ਜ਼ਿਲ੍ਹਾ ਕੁਰੂਕਸ਼ੇਤਰ ਦੇ ਬਲਜਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਥਾਣਾ ਜੁਲਕਾਂ...
Advertisement
ਥਾਣਾ ਜੁਲਕਾਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੜਕੀ ਨਾਲ 16.44 ਲੱਖ ਦੀ ਠੱਗੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਪਿੰਡ ਤਲਹੇੜੀ ਥਾਣਾ ਪਿਹੋਵਾ ਜ਼ਿਲ੍ਹਾ ਕੁਰੂਕਸ਼ੇਤਰ ਦੇ ਬਲਜਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਥਾਣਾ ਜੁਲਕਾਂ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮਾਂ ਨੇ ਉਸ ਦੀ ਲੜਕੀ ਨੂੰ ਵਿਦੇਸ਼ ਭੇਜਣ ਲਈ ਉਸ ਕੋਲੋਂ 16 ਲੱਖ 44 ਹਜਾਰ ਲੈ ਲਏ ਪਰ ਬਾਅਦ ਵਿੱਚ ਨਾ ਲੜਕੀ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਕਰ ਕੇ ਪੁਲੀਸ ਨੇ ਜਾਂਚ ਪੜਤਾਲ ਤੋਂ ਬਾਅਦ ਗੁਰਬਾਜ ਸਿੰਘ ਤੇ ਮਨਦੀਪ ਕੌਰ ਵਾਸੀਆਨ ਪਿੰਡ ਮੁਜੱਫਰਪੁਰ ਯੂ ਪੀ ਤੇ ਬਲਵੰਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
