ਪੱਤਰ ਪ੍ਰੇਰਕ
ਪਟਿਆਲਾ, 21 ਅਗਸਤ
ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਜ਼ਿਲ੍ਹ ਭਰ ਵਿਚ ਕਰੋਨਾ ਸਬੰਧੀ ਲਏ ਗਏ ਸੈਂਪਲਾਂ ਦੀਆਂ ਆਈਆਂ 266 ਰਿਪੋਰਟਾਂ ਵਿਚੋਂ 19 ਹੋਰ ਨਾਗਰਿਕ ਕਰੋਨਾ ਪਾਜ਼ੇਟਿਵ ਆਏ ਹਨ। ਇਨ੍ਹਾਂ ਮਰੀਜ਼ਾਂ 10 ਪਟਿਆਲਾ ਸ਼ਹਿਰ ਤੋਂ ਹਨ। ਜਦਕਿ ਬਾਕੀਆਂ ਵਿਚੋਂ ਦੋ-ਦੋ ਮਰੀਜ਼ ਕਾਲੋਮਾਜਰਾ, ਨਾਭਾ ਅਤੇ ਰਾਜਪੁਰਾ ਤੋਂ ਜਦਕਿ ਇੱਕ ਇੱਕ ਸਮਾਣਾ, ਕੌਲੀ ਅਤੇ ਦੁਧਨਸਾਂਧਾ ਤੋਂ ਰਿਪੋਰਟ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁਲ ਕੋਵਿਡ ਕੇਸਾਂ ਦੀ ਗਿਣਤੀ 63,975 ਹੋ ਗਈ ਹੈ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 62119 ਹੈ ਅਤੇ ਐਕਟਿਵ ਕੇਸ 136 ਹਨ। ਅੱਜ 183 ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 12,76,320 ਸੈਂਪਲ ਲਏ ਜਾ ਚੁੱਕੇ ਹਨ। ਜ਼ਿਲ੍ਹਾ ਪਟਿਆਲਾ ਦੇ 63,975 ਪਾਜ਼ੇਟਿਵ, 12,12,237 ਨੈਗੇਟਿਵ ਅਤੇ 108 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਜਿਹੜੇ ਨਾਗਰਿਕਾਂ ਨੇ ਅਜੇ ਤੱਕ ਸੰਪੁਰਨ ਕੋਵਿਡ ਟੀਕਾਕਰਨ ਨਹੀਂ ਕਰਵਾਇਆ, ਉਹ ਟੀਕਾਕਰਨ ਯਕੀਨੀ ਬਣਾਉਣ। ਇਹ ਟੀਕੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫਤ ਲਗਾਏ ਜਾ ਰਹੇ ਹਨ। ਹੁਣ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਕੋਵਿਡ ਵੈਕਸਿਨ ਦੀ ਬੂਸਟਰ ਡੋਜ਼ ਸਰਕਾਰੀ ਸਿਹਤ ਕੇਂਦਰਾਂ ਵਿਚੋਂ ਮੁਫਤ ਲਗਵਾ ਸਕਦਾ ਹੈ। ਜ਼ਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚੋਂ 170 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। 22 ਅਗਸਤ ਨੂੰ ਵੀ ਅਜਿਹਾ ਟੀਕਾਕਰਨ ਜਾਰੀ ਰਹੇਗਾ। ਇਹ ਟੀਕਾਕਰਨ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ੱਲਿਆ ਹਸਪਤਾਲ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਤੇਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ. ਕੋਲੀ , ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੀਤਾ ਜਾਵੇਗਾ ।