ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 13 ਫਰਵਰੀ
ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚੋਂ 2500 ਤੋਂ ਵੱਧ ਪਹੁੰਚੇ ਪ੍ਰੀਖਿਆਰਥੀਆਂ ਨੇ ਪੀ.ਸੀ.ਐੱਸ ਦਾ ਇਮਤਿਹਾਨ ਦਿੱਤਾ। ਕੋਆਰਡੀਨੇਟਰ ਡਾ. ਅਮਨਦੀਪ ਕੌਰ, ਡਾ. ਸੁਖਦੀਪ ਕੌਰ ਤੇ ਡਾ. ਜਸਪਾਲ ਸਿੰਘ ਹੋਰਾਂ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੀਸੀਐੱਸ ਦਾ ਇਮਤਿਹਾਨ ਲੈਣ ਲਈ 9 ਬਲਾਕ ਬਣਾਏ ਗਏ ਸਨ। ਕੁੱਲ 450 ਦੇ ਕਰੀਬ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਦੀ ਡਿਊਟੀ ਲਗਾਈ ਗਈ ਸੀ।