ਸਮਾਣਾ: ਸਦਰ ਪੁਲੀਸ ਨੇ ਪਿੰਡ ਬਾਦਸ਼ਾਹ ਕਾਲੇਕੀ ਦੇ ਦੋ ਵੱਖ-ਵੱਖ ਘਰਾਂ ’ਚ ਛਾਪਾ ਮਾਰ ਕੇ 200 ਲਿਟਰ ਲਾਹਣ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰ ਕੇ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ। ਸਦਰ ਪੁਲੀਸ ਦੇ ਐੱਸ.ਐੱਚ.ਓ. ਇੰਸਪੈਕਟਰ ਮਹਿਮਾ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਪੁਲੀਸ ਪਾਰਟੀ ਨਾਲ ਗਸ਼ਤ ਦੌਰਾਨ ਸੱਜਣ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਕਾਲੇਕੀ ਵੱਲੋਂ ਘਰ ਵਿਚ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਮਿਲੀ ਸੂਚਨਾ ’ਤੇ ਛਾਪਾ ਮਾਰ ਕੇ 200 ਲਿਟਰ ਲਾਹਣ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਏ.ਐੱਸ.ਆਈ. ਪਰਮਜੀਤ ਸਿੰਘ ਨੇ ਪੁਲੀਸ ਪਾਰਟੀ ਨਾਲ ਗਸ਼ਤ ਦੌਰਾਨ ਕੁਲਵੰਤ ਸਿੰਘ, ਨਿਵਾਸੀ ਪਿੰਡ ਬਾਦਸ਼ਾਹਪੁਰ ਕਾਲੇਕੀ ਵੱਲੋਂ ਨਾਜਾਇਜ਼ ਸ਼ਰਾਬ ਬਣਾਏ ਜਾਣ ਦੀ ਸੂਚਨਾ ਮਿਲਣ ’ਤੇ ਉਸ ਦੇ ਘਰ ਵਿਚ ਛਾਪਾ ਮਾਰਿਆਂ ਤਾਂ ਉਥੋਂ 40 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਅਧਿਕਾਰੀ ਦੇ ਅਨੁਸਾਰ ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ