ਖੇਤਰੀ ਪ੍ਰਤੀਨਿਧ
ਪਟਿਆਲਾ, 6 ਅਕਤੂਬਰ
ਕੌਮਾਂਤਰੀ ਅਧਿਆਪਕ ਦਿਵਸ ਦੇ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਹੇਠ ਇੱਥੇ ਕਰਵਾਏ ਸਮਾਰੋਹ ਦੌਰਾਨ 21 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ’ਤੇ ਸਾਬਕਾ ਆਈਏਐੱਸ ਅਸ਼ੋੋਕ ਕੁਮਾਰ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਾਬਕਾ ਆਈਏਐਸ ਮਨਜੀਤ ਸਿੰਘ ਨਾਰੰਗ ਅਤੇ ਪਦਮ ਸ੍ਰੀ ਡਾ. ਆਰਐਲ ਮਿੱਤਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਕਰਮਜੀਤ ਕੌਰ ਵਲੋਂ ਕੀਤੀ ਗਈ। ਭਾਸ਼ਾ ਵਿਭਾਗ ਦੇ ਸਾਬਕਾ ਸਹਾਇਕ ਡਾਇਰੈਕਟਰ ਡਾ. ਹਰਨੇਕ ਸਿੰਘ ਢੋਟ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੀ.ਸੈ.) ਸੁਖਵਿੰਦਰ ਕੁਮਾਰ ਖੋਸਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਮਨਦੀਪ ਕੌਰ, ਲੈਕਚਰਾਰ ਸ਼ਰਮਾ, ਸਾਬਕਾ ਪ੍ਰਿੰ. ਮੋਹਨਜੀਤ ਸਿੰਘ, ਲੈਕਚਰਾਰ ਸੁਸ਼ੀਲ ਕੁਮਾਰ, ਲੈਕਚਰਾਰ ਪ੍ਰਤਿਭਾ ਸੈਣੀ, ਦਵਿੰਦਰ ਹਸਨਪੁਰੀ, ਦੀਪਕ ਵਧਵਾ, ਬਲਬੀਰ ਸਿੰਘ, ਅਧਿਆਪਕਾ ਵਿਧੀ, ਲੈਕਚਰਾਰ ਕ੍ਰਿਸ਼ਨ ਕੁਮਾਰ ਵੋਹਰਾ, ਹਿੰਦੀ ਅਧਿਆਪਕ ਸੁਰੇਸ਼ ਕੁਮਾਰ, ਡਾ. ਮਨਦੀਪ ਕੌਰ, ਭੁਪਿੰਦਰ ਸਿੰਘ ਆਦਿ ਦਾ ਸਨਮਾਨ ਕੀਤਾ ਗਿਆ।