ਸਮਾਣਾ ਵਿੱਚ 22 ਸਕੂਲੀ ਵਾਹਨਾਂ ਦੇ ਚਲਾਨ ਕੱਟੇ
ਪੱਤਰ ਪ੍ਰੇਰਕ ਸਮਾਣਾ, 7 ਜੁਲਾਈ ਐੱਸਡੀਐੱਮ ਰਿਚਾ ਗੋਇਲ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਅੱਜ ਸਕੂਲ ਖੁੱਲ੍ਹਦਿਆਂ ਹੀ ਸਬ-ਡਿਵੀਜ਼ਨ ਅੰਦਰ ਪੈਂਦੇ ਪ੍ਰਾਈਵੇਟ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਨੀਤੀ ਦੀ ਪਾਲਣਾ ਨਾ ਕਰਨ ’ਤੇ 22 ਵਾਹਨਾਂ ਦੇ...
Advertisement
ਪੱਤਰ ਪ੍ਰੇਰਕ
ਸਮਾਣਾ, 7 ਜੁਲਾਈ
Advertisement
ਐੱਸਡੀਐੱਮ ਰਿਚਾ ਗੋਇਲ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਅੱਜ ਸਕੂਲ ਖੁੱਲ੍ਹਦਿਆਂ ਹੀ ਸਬ-ਡਿਵੀਜ਼ਨ ਅੰਦਰ ਪੈਂਦੇ ਪ੍ਰਾਈਵੇਟ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਨੀਤੀ ਦੀ ਪਾਲਣਾ ਨਾ ਕਰਨ ’ਤੇ 22 ਵਾਹਨਾਂ ਦੇ ਚਲਾਨ ਕੱਟੇ ਗਏ। ਉਪ ਮੰਡਲ ਮੈਜਿਸਟਰੇਟ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਸਕੂਲ ਖੁੱਲ੍ਹਣ ਉਪਰੰਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸੇਫ ਵਾਹਨ ਪਾਲਿਸੀ ਤਹਿਤ ਜੋ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਸਬੰਧੀ ਮੌਕੇ ’ਤੇ 22 ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀ ਗਈ ਕਿ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਵਲੋਂ ਚੈਕਿੰਗ ਜਾਰੀ ਰਹੇਗੀ।
Advertisement
×