ਖੇਤਰੀ ਪ੍ਰਤੀਨਿਧ
ਪਟਿਆਲਾ, 10 ਫਰਵਰੀ
ਅੱਜ 281 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਵੱਲੋਂ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜ਼ਿਲ੍ਹੇ ਦੇ 11 ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਟਾਫ ਦੇ 33 ਮੈਂਬਰਾਂ ਅਤੇ ਫਰੰਟ ਲਾਈਨ ਦੇ 248 ਵਰਕਰਾਂ ਨੂੰ ਇਹ ਟੀਕੇ ਲਵਾਏ ਗਏ। ਅੱਜ ਟੀਕੇ ਲਵਾਉਣ ਵਾਲਿਆਂ ਵਿਚ ਵਿਜੀਲੈਂਸ ਬਿਓਰੋ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਵੀ ਸ਼ਾਮਲ ਰਹੇ।