ਸਮਾਣਾ ਦੀਆਂ 26 ਪੰਚਾਇਤਾਂ ਵੱਲੋਂ ਬਰਸਟ ਨਾਲ ਮੁਲਾਕਾਤ
ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਕਰੀਬ 26 ਪੰਚਾਇਤਾਂ ਅਤੇ ਹੋਰ ਮੋਹਤਬਰ ਸੱਜਣਾਂ ਵੱਲੋਂ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਕੀਤੇ ਜਾ ਰਹੇ ਵਿਕਾਸ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਪੰਚਾਇਤਾਂ ਵੱਲੋਂ ਪਿੰਡ ਪੱਧਰ ਦੇ ਹੋਰ ਵਿਕਾਸ ਲਈ ਵੱਖ-ਵੱਖ ਸੁਝਾਅ ਵੀ ਪੇਸ਼ ਕੀਤੇ ਗਏ। ਇਸ ਦੌਰਾਨ ਸ. ਬਰਸਟ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਅਤੇ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਵਲੰਟੀਅਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੇ ਲੋਕ ਭਲਾਈ ਕਾਰਜਾਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਸ੍ਰੀ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਕਾਰਜ ਕੀਤੇ ਗਏ ਹਨ।
