ਪੱਤਰ ਪ੍ਰੇਰਕ
ਪਟਿਆਲਾ, 23 ਜਨਵਰੀ
ਪਿੰਡ ਤਰੋੜਾ ਖ਼ੁਰਦ ਵਿੱਚ ਅੱਜ 30 ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਦਾ ਪਿੰਡ ਤਰੋੜਾ ਖ਼ੁਰਦ ਵਿੱਚ ਅਮਰਜੀਤ ਸਿੰਘ ਭੇਡਪੁਰ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸਨਮਾਨ ਵੀ ਕੀਤਾ ਅਤੇ ਪਾਰਟੀ ’ਚ ਮਾਨ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ।
ਅਮਰਗੜ੍ਹ (ਪੱਤਰ ਪ੍ਰੇਰਕ): ਪਿੰਡ ਭੱਟੀਆਂ ਕਲਾਂ ਦੀ ਸਰਪੰਚ ਮਨਜੀਤ ਕੌਰ ਤੇ ਉਨ੍ਹਾਂ ਦੇ ਪਤੀ ਕੁਲਵਿੰਦਰ ਸਿੰਘ ਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਹਲਕਾ ਅਮਰਗੜ੍ਹ ਤੋਂ ਅਕਾਲੀਦਲ-ਬਸਪਾ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਸ਼ਾਮਲ ਹੋਏ ਲੋਕਾਂ ਨੂੰ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਦੇਵੀਗੜ੍ਹ (ਪੱਤਰ ਪ੍ਰੇਰਕ): ਇਸੇ ਦੌਰਾਨ ਪਿੰਡ ਅਲੀਪੁਰ ਸੇਖਾਂ ਦੇ ਮੌਜੂਦਾ ਸਰਪੰਚ ਗੁਰਦੇਵ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਸਰਪੰਚ ਗੁਰਦੇਵ ਸਿੰਘ ਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ।
ਅਕਾਲੀ ਪੰਚ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ
ਘਨੌਰ (ਪੱਤਰ ਪ੍ਰੇਰਕ): ਪਿੰਡ ਚੱਪੜ ਤੋਂ ਟਕਸਾਲੀ ਅਕਾਲੀ ਪੰਚ ਅਮਰਜੀਤ ਸਿੰਘ ਅਤੇ ਸਕੱਤਰ ਹਾਕਮ ਸਿੰਘ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਉਹ ਜਗਦੀਪ ਸਿੰਘ ਡਿੰਪਲ ਅਤੇ ਸਰਪੰਚ ਮਨਜੀਤ ਸਿੰਘ ਦੀ ਪ੍ਰੇਰਣਾ ਸਦਕਾ ਕਾਂਗਰਸ ’ਚ ਸ਼ਾਮਲ ਹੋਏ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।