ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਨਵੰਬਰ
ਪਟਿਆਲਾ ਜ਼ਿਲੇ ’ਚ 37 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ ਵਿੱਚ ਪ੍ਰਾਪਤ 1075 ਰਿਪੋਰਟਾਂ ’ਚੋਂ 37 ਕੇਸ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਜਿਸ ਨਾਲ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 12,962 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹੇ ਦੇ 39 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜ਼ਿਲ੍ਹੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 12294 ਹੋ ਗਈ ਹੈ। ਅੱਜ ਜ਼ਿਲੇ ਵਿੱਚ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਨ ਜ਼ਿਲ੍ਹੇ ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 382 ਹੀ ਹੈ ਤੇ ਜ਼ਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 286 ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ। ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 37 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 20, ਸਮਾਣਾ ਤੋਂ 6, ਨਾਬਾ ਤੋਂ 3, ਰਾਜਪੁਰਾ ਤੋਂ 1, ਬਲਾਕ ਹਰਪਾਲਪੁਰ ਤੋਂ 1 ਤੇ ਬਲਾਕ ਸ਼ੁਤਰਾਣਾ ਤੋਂ 6 ਕੇਸ ਰਿਪੋਰਟ ਹੋਏ ਹਨ। ਜੋ ਜਿਟ੍ਹਾਂ ’ਚੋਂ 10 ਪਾਜ਼ੇਟਿਵ ਕੇਸਾਂ ਦੇ ਸੰਪਰਕ ਵਿੱਚ ਤੇ 27 ਮਰੀਜ਼ ਕੰਟੈਨਮੈਂਟ ਜ਼ੋਨ ਤੇ ਓਪੀਡੀ ’ਚ ਆਏ ਨਵੇਂ ਫੱਲੂ ਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਅਰਬਨ ਅਸਟੇਟ ਫੇਜ਼ 2, ਪੰਜਾਬੀ ਬਾਗ, ਨਿਉ ਆਫੀਸਰ ਕਲੋਨੀ, ਪ੍ਰਤਾਪ ਨਗਰ, ਘੁੰਮਣ ਨਗਰ, ਸਰਹੰਦ ਰੋਡ, ਪ੍ਰਤਾਪ ਨਗਰ, ਅਮਨ ਨਗਰ, ਦੇਸੀ ਮਹਿਮਾਨਦਾਰੀ, ਮਜੀਠੀਆਂ ਐਨਕਲੇਵ, ਗੁਰੂ ਅਰਜੁਨ ਦੇਵ ਕਲੋਨੀ, ਭਾਦਸੌਂ ਰੋਡ, ਨਿਉ ਕਰਤਾਰ ਕਲੋਨੀ, ਸਮਾਣਾ ਦੇ ਵੜੈਚਾ ਪੱਤੀ, ਨੇੜੇ ਅਗਰਵਾਲ ਨਰਸਿੰਗ ਹੋਮ, ਨਾਭਾ ਕਲੋਨੀ, ਨਾਭਾ ਦੇ ਬੈਂਕ ਸਟਰੀਟ, ਅਜੀਤ ਨਗਰ ਤੇ ਰਾਜਪੁਰਾ ਤੋਂ ਰਾਜਪੁਰਾ ਟਾਉਨ ਆਦਿ ਥਾਵਾਂ ਤੇ ਪਿੰਡਾਂ ਤੋਂ ਪਾਏ ਗਏ ਹਨ। ਡਾ. ਮਲਹੋਤਰਾ ਨੇ ਲੋਕਾਂ ਨੰ ਮੁੜ ਅਪੀਲ ਕਿ ਉਹ ਵਲੰਟੀਅਰ ਤੋਂਰ ਤੇਂ ਅੱਗੇ ਆ ਕੇ ਕੋਵਿਡ ਸੈਂਪਲਿੰਗ ਕਰਵਾਉਣ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੋਸਮ ਨੂੰ ਮੁੱਖ ਰੱਕਦੇ ਹੋਏ ਭੀੜ ਵਾਲੀਆਂ ਥਾਂਵਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ। ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1500 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 2,01,709 ਸੈਂਪਲ ਲਏ ਜਾ ਚੁੱਕੇ ਹਨ।