ਕਿਸਾਨ ਅੰਦੋਲਨ ਦੇ ਸ਼ਹੀਦ ਨੌਜਵਾਨ ਦੇ ਘਰ ਪਹੁੰਚੇ ‘ਆਪ’ ਆਗੂ

ਦੁੱਖ ਦਾ ਇਜ਼ਹਾਰ ਕਰਦਿਆਂ ਸਰਕਾਰ ਤੋਂ ਪਰਿਵਾਰ ਲਈ 10 ਲੱਖ ਦੇ ਮੁਆਵਜ਼ੇ ਦੀ ਮੰਗ ਕੀਤੀ

ਕਿਸਾਨ ਅੰਦੋਲਨ ਦੇ ਸ਼ਹੀਦ ਨੌਜਵਾਨ ਦੇ ਘਰ ਪਹੁੰਚੇ ‘ਆਪ’ ਆਗੂ

ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ‘ਆਪ’ ਆਗੂ।

ਗੁਰਨਾਮ ਸਿੰਘ ਅਕੀਦਾ

ਪਟਿਆਲਾ, 1 ਮਾਰਚ

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਖੇੜੀ ਜੱਟਾਂ ਦੇ 18 ਸਾਲਾ ਨੌਜਵਾਨ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦੇ ਘਰ ਪਹੁੰਚ ਕੇ ਆਮ ਅਦਮੀ ਪਾਰਟੀ ਪਟਿਆਲਾ ਦਿਹਾਤੀ ਦੀ ਟੀਮ ਨੇ ਅਫ਼ਸੋਸ ਪ੍ਰਗਟ ਕੀਤਾ।

ਇਸ ਦੌਰਾਨ ਬਿਜਲੀ ਅੰਦੋਲਨ ਪਟਿਆਲਾ ਦੇ ਸਾਬਕਾ ਇੰਚਾਰਜ ਪ੍ਰੀਤੀ ਮਲਹੋਤਰਾ ਤੇ ਸੀਨੀਅਰ ਪਾਰਟੀ ਆਗੂ ਅਮਰੀਕ ਸਿੰਘ ਬੰਗੜ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਣ ਵਾਲਾ ਨਵਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਇਸ ਵਾਸਤੇ ਸਰਕਾਰ ਨੂੰ ਪਰਿਵਾਰ ਦੀ 10 ਲੱਖ ਰੁਪਏ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਵੱਲੋਂ ਦੁੱਖ ਸਾਂਝਾ ਕਰਨ ਲਈ ਕੋਈ ਨਹੀਂ ਪਹੁੰਚਿਆ ਜਿਸ ਨਾਲ ਦੁਖੀ ਪਰਿਵਾਰ ਵਿੱਚ ਬਹੁਤ ਰੋਸ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੀ ਬਾਂਹ ਫੜੇ ਅਤੇ ਘੱਟੋ-ਘੱਟ 10 ਲੱਖ ਦੀ ਰਾਸ਼ੀ ਪਰਿਵਾਰ ਨੂੰ ਦੇ ਕੇ ਮੱਦਦ ਕੀਤੀ ਜਾਵੇ। ਇਸ ਮੌਕੇ ਅਮਰੀਕ ਸਿੰਘ ਬੰਗੜ ਸੀਨੀਅਰ ਆਗੂ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੇ ਪ੍ਰੇਮ ਸਿੰਘ ਖਾਲਸਾ ਤੇ ਹੋਰ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All