ਖੇਤਰੀ ਪ੍ਰਤੀਨਿਧ
ਪਟਿਆਲਾ, 21 ਮਾਰਚ
ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਹਰ ਵਰਗ ਨੂੰ ਹੀ ਵਧੇਰੇ ਆਸਾਂ ਹਨ ਤੇ ਇਹ ਸਰਕਾਰ ਹਰੇਕ ਵਰਗ ਦੀਆਂ ਆਸਾਂ ਅਤੇ ਉਮੀਦਾਂ ਉਪਰ ਖਰੀ ਉਤਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ, ਜਲ ਸਰੋਤ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੇ ਸਾਬਕਾ ਸੂਬਾ ਪ੍ਰਧਾਨ ਖੁਸਵਿੰਦਰ ਕਪਿਲਾ ਨੇ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦੀ ਪਲੇਠੀ ਹੀ ਮੀਟਿੰਗ ’ਚ ਲਏ ਫ਼ੈਸਲਿਆਂ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਸਰਕਾਰ ਆਪਣੇ ਵਾਅਦੇ ਦੀ ਪੂਰਤੀ ਯਕੀਨੀ ਬਣਾਵੇਗੀ।