‘ਮੁੱਖ ਮੰਤਰੀ ਪਟਿਆਲਵੀਆਂ ਨੂੰ ਭਲਕੇ ਦੇਣਗੇ ਅਰਬਾਂ ਦੇ ਤੋਹਫ਼ੇ’

‘ਮੁੱਖ ਮੰਤਰੀ ਪਟਿਆਲਵੀਆਂ ਨੂੰ ਭਲਕੇ ਦੇਣਗੇ ਅਰਬਾਂ ਦੇ ਤੋਹਫ਼ੇ’

ਖੇਤਰੀ ਪ੍ਰਤੀਨਿਧ

ਪਟਿਆਲਾ, 24 ਜਨਵਰੀ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਵੀਆਂ ਨੂੰ ਦੋ ਅਰਬ ਤੋਂ ਵੀ ਵੱਧ ਦੇ ਅਹਿਮ ਤੋਹਫ਼ਾ ਪ੍ਰਦਾਨ ਕਰਨਗੇ। ਪਟਿਆਲਾ ਸ਼ਹਿਰ ’ਚ ਛੋਟੀ ਨਦੀ ਤੇ ਵੱਡੀ ਨਦੀ ਨੂੰ ਪੁਨਰ ਸੁਰਜੀਤ ਕਰਨ ਲਈ 208.33 ਕਰੋੜ ਦੇ ਵਿਸ਼ੇਸ਼ ਪ੍ਰਾਜੈਕ ਦੀ ਸ਼ੁਰੂਆਤ ਕਰਵਾਉਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ, ਪਟਿਆਲਾ ਦੀ ਸੁੰਦਰਤਾ ਨੂੰ ਨਿਖਾਰਨ ਦੇ ਕੇਂਦਰ ਬਿੰਦੂ, ਵਿਰਾਸਤੀ ਰਾਜਿੰਦਰਾ ਝੀਲ ਦੀ 5 ਕਰੋੜ ਦੀ ਲਾਗਤ ਨਾਲ ਪੁਨਰ ਸੁਰਜੀਤੀ ਕੀਤੇ ਜਾਣ ਮਗਰੋਂ ਇਸ ਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਵੱਲੋਂ ਸਲੱਪ ਡਿਵੈਲਪਮੈਂਟ ਪ੍ਰੋਗਰਾਮ ਬਸੇਰਾ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਰਹਿਣ ਲਈ ਜਾਇਦਾਦ ਦੇ ਮਾਲਕਾਨਾ ਹੱਕ ਵੀ ਸੌਂਪੇ ਜਾਣਗੇ। 

ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਕਦਮ ਚੁੱਕੇ: ਪ੍ਰਨੀਤ ਕੌਰ

ਕੌਮੀ ਬੇਟੀ ਦਿਵਸ ’ਤੇ ਸੰਦੇਸ਼ ਦਿੰਦਿਆਂ, ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਬੇਟੀਆਂ ਸਾਡੇ ਜੀਵਨ ਦਾ ਆਧਾਰ ਹਨ। ਰਾਜ ਸਰਕਾਰ ਨੇ ਮਹਿਲਾਵਾਂ ਨੂੰ ਪੰਚਾਇਤੀ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ 50 ਫੀਸਦੀ ਰਾਖਵੇਂਕਰਨ ਨਾਲ ਮਹਿਲਾਵਾਂ ਨੂੰ ਜਨ ਪ੍ਰਤੀਨਿਧਤਾ ਦੇ ਖੇਤਰ ’ਚ ਵੀ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਪ੍ਰਦਾਨ ਕੀਤਾ। ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਮਹਿਲਾਵਾਂ ਨੂੰ ਬਰਾਬਰਤਾ ਦਾ ਰੁਤਬਾ ਦੇਣ ਦਾ ਤਹੱਈਆ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All